ਫਰੀਦਕੋਟ (ਏਜੰਸੀਆਂ) : ਫਰੀਦਕੋਟ ਤੋਂ ਫਿਰੋਜ਼ਪੁਰ ਜਾ ਰਹੀ ਪੀਆਰਟੀਸੀ ਦੀ ਬੱਸ ਨਾਲ ਵੱਡਾ ਹਾਦਸਾ ਪੇਸ਼ ਆ ਗਿਆ ਹੈ। ਦੱਸ ਦਈਏ ਕਿ ਬੱਸ ਸੇਮ ਨਾਲੇ ਵਿਚ ਡਿੱਗ ਗਈ ਜਿਸ ਕਾਰਨ ਬੱਸ ਵਿਚ ਸਵਾਰ ਸਵਾਰੀਆਂ ਵੀ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਸਥਾਨਕ ਵਾਸੀਆਂ ਨੇ ਬੱਸ ਵਿੱਚੋਂ ਬਾਹਰ ਕੱਢਿਆ ਅਤੇ ਇਲਾਜ ਲਈ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਹੈ ਜਦ ਕਿ ਕੁੱਝ ਅਜੇ ਵੀ ਇਲਾਜ ਅਧੀਨ ਹਨ। ਜਾਣਕਾਰੀ ਅਨੁਸਾਰ ਬੱਸ ਦਾ ਅਗਲਾ ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ ਚੰਗੀ ਗੱਲ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।