Friday, November 22, 2024
 

ਰਾਸ਼ਟਰੀ

ਹਸਪਤਾਲ 'ਚ ਅੱਗ ਲੱਗਣ ਨਾਲ Corona ਦੇ 2 ਮਰੀਜ਼ਾਂ ਦੀ ਮੌਤ

March 26, 2021 09:49 AM

ਮੁੰਬਈ, ( ਏਜੰਸੀਆਂ) : ਹਸਪਤਾਲ 'ਚ ਅੱਗ ਲੱਗਣ ਨਾਲ ਕੋਵਿਡ-19 ਦੇ 2 ਮਰੀਜ਼ਾਂ ਦੀ ਮੌਤ ਹੋ ਗਈ, ਉੱਥੇ ਹੀ 70 ਹੋਰ ਮਰੀਜ਼ਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੁੰਬਈ 'ਚ ਭਾਂਡੁਪ ਇਲਾਕੇ 'ਚ ਸਥਿਤ ਡਰੀਮਸ ਮਾਲ ਸਨਰਾਈਜ਼ ਹਸਪਤਾਲ 'ਚ ਅੱਧੀ ਰਾਤ ਦੇ ਕੁਝ ਦੇਰ ਬਾਅਦ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ 5 ਮੰਜ਼ਲਾਂ ਮਾਲ ਦੀ ਤੀਜੀ ਮੰਜ਼ਲ 'ਤੇ ਸਥਿਤ ਹੈ ਅਤੇ ਜਦੋਂ ਅੱਗ ਲੱਗੀ ਤਾਂ ਉਸ ਸਮੇਂ ਕੋਵਿਡ-19 ਦੇ ਮਰੀਜ਼ਾਂ ਤੋਂ ਇਲਾਵਾ ਹੋਰ ਵੀ ਕਈ ਮਰੀਜ਼ ਹਸਪਤਾਲ 'ਚ ਸਨ। ਮੁੰਬਈ 'ਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਵਿਚਾਲੇ ਇਹ ਘਟਨਾ ਹੋਈ ਹੈ। ਸ਼ਹਿਰ 'ਚ ਵੀਰਵਾਰ ਨੂੰ ਇਨਫੈਕਸ਼ਨ ਦੇ 5, 504 ਨਵੇਂ ਮਾਮਲੇ ਸਾਹਮਣੇ ਆਏ ਤਾਂ ਇਸ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਕ ਦਿਨ 'ਚ ਸਭ ਤੋਂ ਵੱਧ ਮਾਮਲੇ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਘਟਨਾ 'ਚ 2 ਮਰੀਜ਼ਾਂ ਦੀ ਮੌਤ ਹੋ ਗਈ। ਹਾਲਾਂਕਿ ਬੀ.ਐੱਮ.ਸੀ. ਕੰਟਰੋਲ ਰੂਮ ਦੇ ਇਕ ਅਧਿਕਾਰੀ ਨੇ ਸਿਰਫ਼ ਇਕ ਵਿਅਕਤੀ ਦੀ ਮੌਤ ਦੀ ਹੀ ਪੁਸ਼ਟੀ ਕੀਤੀ ਹੈ। ਕੰਟਰੋਲ ਰੂਮ ਦੇ ਸੂਤਰਾਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਹਾਲੇ ਪਤਾ ਨਹੀਂ ਲੱਗਾ ਹੈ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ 20 ਗੱਡੀਆਂ, ਪਾਣੀ ਦੇ 15 ਟੈਂਕਰ ਅਤੇ ਐਂਬੂਲੈਂਸ ਨੂੰ ਹਾਦੇਸ ਵਾਲੀ ਜਗ੍ਹਾ ਭੇਜਿਆ ਗਿਆ ਹੈ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਚੱਲ ਰਹੀ ਹੈ।

 

Have something to say? Post your comment

 
 
 
 
 
Subscribe