ਪਰਥ : ਆਸਟ੍ਰੇਲੀਅਨ ਸਿੱਖ ਖੇਡਾਂ ਦੀ ਸ਼ੁਰੂਅਤ 1988 ਤੋਂ ਹਾਕੀ ਮੁਕਾਬਲਿਆਂ ਨਾਲ ਹੋਈ ਸੀ, ਆਸਟ੍ਰੇਲੀਆ ਦੇ ਪੰਜਾਬੀ ਭਾਈਚਾਰੇ ਦੀਆਂ ਕੌਮੀ ਪੱਧਰ ਦੀਆਂ ਸਿੱਖ ਖੇਡਾਂ ਜੋ ਕਿ ਆਪਣੇ ਅਮੀਰ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਤਰਜਮਾਨੀ ਕਰਦਿਆਂ ਵਿਦੇਸ਼ ਵਿੱਚ ਰਹਿੰਦਿਆਂ ਆਪਣਿਆਂ ਪੁਰਖਿਆਂ ਦੇ ਸ਼ਾਨਾਮੱਤੇ ਇਤਿਹਾਸ, ਰਹੁ-ਰੀਤਾਂ ਤੇ ਵਿਰਾਸਤ ਨਾਲ ਜੋੜਦਿਆਂ ਭਾਈਚਾਰਕ ਸਾਂਝ ਤੇ ਖੇਡ ਭਾਵਨਾ ਨੂੰ ਵਧਾਉਂਦੀਆਂ ਹਨ। ਪਿਛਲੇ 33 ਸਾਲ ਦੇ ਆਪਣੇ ਖੇਡ ਇਤਿਹਾਸ ਵਿੱਚ ਇਨ੍ਹਾਂ ਖੇਡਾਂ ਨੇ ਇਕ ਨਿਵੇਕਲਾ ਇਤਿਹਾਸ ਬਣਾਇਆ ਹੈ ਅਤੇ ਪੰਜਾਬੀਆਂ ਦੀ ਪਹਿਚਾਣ ਨੂੰ ਪੂਰੀ ਦੁਨੀਆਂ ਦੇ ਵਿੱਚ ਬਿਖੇਰਿਆ ਹੈ। ਆਸਟ੍ਰੇਲੀਅਨ ਸਿੱਖ ਖੇਡਾਂ ਜਿੱਥੇ ਆਪਣੇ ਸਿੱਖ ਭਾਈਚਾਰੇ ਨੂੰ ਇੱਕ ਮੰਚ ਉੱਤੇ ਇਕੱਠਾ ਕਰਦੀਆਂ ਹਨ ਉਥੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਦੀਆਂ ਹਨ ਇਨ੍ਹਾਂ ਖੇਡਾਂ ਦੇ ਆਯੋਜਨ ਨਾਲ ਪੰਜਾਬੀ ਭਾਈਚਾਰੇ ਦੀਆਂ ਆਸਟ੍ਰੇਲੀਆਈ ਸਰਕਾਰਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਵੀ ਹੱਲ ਹੁੰਦੀਆਂ ਹਨ ਸਿੱਖ ਕੌਮ ਇਸ ਲਈ ਵੀ ਵਧਾਈ ਦੀ ਪਾਤਰ ਹੈ ਕਿ ਵਿਸ਼ਵ ਪੱਧਰੀ ਓਲੰਪਿਕ ਖੇਡਾਂ ਦੇ ਮੁਕਾਬਲਿਆਂ ਤੋਂ ਬਾਅਦ ਕਿਸੇ ਕੌਮ ਨੇ ਓਲੰਪਿਕ ਖੇਡਾਂ ਦੀ ਤਰਜ਼ ਤੇ ਉੱਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਜੇਕਰ ਕੋਈ ਕਦਮ ਚੁੱਕਿਆ ਹੈ ਓੁਸਦਾ ਵੱਡਾ ਸਿਹਰਾ ਆਸਟ੍ਰੇਲੀਆ ਵਸਦੇ ਸਿੱਖ ਭਾਈਚਾਰੇ ਨੂੰ ਜਾਂਦਾ ਹੈ 33 ਸਾਲ ਦਾ ਪੈਂਡਾ ਬਹੁਤ ਲੰਬਾ ਹੁੰਦਾ ਹੈ ਉਸ ਦਾ ਸਿਹਰਾ ਆਸਟ੍ਰੇਲੀਅਨ ਸਿੱਖ ਭਾਈਚਾਰੇ ਨੂੰ ਜਾਂਦਾ ਹੈ ਪਰ ਨਿਰਵਿਘਨ ਆਸਟ੍ਰੇਲੀਅਨ ਸਿੱਖ ਖੇਡਾਂ ਹਰ ਸਾਲ ਹੋ ਰਹੀਆਂ ਹਨ ਭਾਵੇਂ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਆਸਟ੍ਰੇਲੀਅਨ ਸਿੱਖ ਖੇਡਾਂ ਨਹੀਂ ਹੋ ਸਕੀਆਂ ਪਰ ਇਸ ਵਾਰ 33ਵੀਆਂ ਆਸਟ੍ਰੇਲੀਆ ਖੇਡਾਂ 2-3-4 ਅਪ੍ਰੈਲ 2021 ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਦੇ ਕਾਰਟਨ ਖੇਡ ਸਟੇਡੀਅਮ ਵਿਖੇ ਹੋ ਰਹੀਆਂ ਹਨ ਇਹ ਖੇਡਾਂ ਹਰ ਸਾਲ ਈਸਟਰ ਵੀਕਐਂਡ ਦੇ ਉੱਤੇ ਹੀ ਹੁੰਦੀਆਂ ਹਨ ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਲਈ ਆਸਟ੍ਰੇਲੀਆ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕੌਂਸਲ ਆਪਣਾ ਤਨ ਮਨ ਧਨ ਖੇਡਾਂ ਦੇ ਨੇਪਰੇ ਲਾ ਰਹੀ ਹੈ । ਕੌਂਸਲ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਕੈਲੇ ਸਕੱਤਰ ਅਮਰਜੀਤ ਸਿੰਘ ਪਾਬਲਾ ਮੀਡੀਆ ਅਤੇ ਸੱਭਿਆਚਰਕ ਕੋਆਰਡੀਨੇਟਰ ਮਨਜੀਤ ਸਿੰਘ ਬੋਪਾਰਾਏ ਅਤੇ ਉਨ੍ਹਾਂ ਦੀ ਪੂਰੀ ਖੇਡਾਂ ਦੀ ਕਾਮਯਾਬੀ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ । ਇਸ ਵਾਰ ਦੇ ਖੇਡ ਮੁਕਾਬਲਿਆਂ ਵਿੱਚ ਕਬੱਡੀ ਹਾਕੀ ਬਾਸਕਟਬਾਲ ਬੈਡਮਿੰਟਨ ਕ੍ਰਿਕਟ ਕੁਸ਼ਤੀਆਂ ਨੈੱਟਬਾਲ ਆਦਿ ਖੇਡਾਂ ਦੇ ਮੁਕਾਬਲੇ ਖੇਡਾਂ ਦਾ ਮੁੱਖ ਆਕਰਸ਼ਣ ਹੋਣਗੇ।