Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਪੰਜਾਬ

ਝਾਰਖੰਡ ਤੋਂ ਸਿੱਖ ਪ੍ਰਤੀਨਿਧਾਂ ਦੇ ਵਫ਼ਦ ਨੇ ਬੀਬੀ ਜਗੀਰ ਕੌਰ ਨਾਲ ਕੀਤੀ ਮੁਲਾਕਾਤ

March 29, 2021 07:16 PM

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਟਾਟਾਨਗਰ ਜਮਸ਼ੇਦ ਪੁਰ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ-ਬੀਬੀ ਜਗੀਰ ਕੌਰ

ਅੰਮ੍ਰਿਤਸਰ (ਏਜੰਸੀਆਂ) : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਝਾਰਖੰਡ ’ਚ ਟਾਟਾਨਗਰ ਜਮਸ਼ੇਦਪੁਰ ਵਿਖੇ 8 ਤੇ 9 ਮਈ ਨੂੰ ਦੋ ਦਿਨਾਂ ਗੁਰਮਤਿ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸ਼ਿਰਕਤ ਕਰਨਗੇ। ਇਸ ਸਬੰਧ ਵਿਚ ਟਾਟਾਨਗਰ ਤੋਂ ਪ੍ਰਤੀਨਿਧ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕੀਤੀ।  ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪੂਰੇ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਟਾਟਾਨਗਰ ਵਿਖੇ ਵੀ ਸੰਗਤ ਦੇ ਸਹਿਯੋਗ ਨਾਲ ਸਮਾਗਮ ਕੀਤਾ ਜਾਵੇਗਾ। 
ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ 1 ਮਈ ਨੂੰ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਦਕਿ ਪੂਰਾ ਸਾਲ ਵੱਖ-ਵੱਖ ਥਾਵਾਂ ’ਤੇ ਸਮਾਗਮ ਜਾਰੀ ਰਹਿਣਗੇ। ਇਸੇ ਦੌਰਾਨ ਸੈਂਟਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਦੇ ਪ੍ਰਧਾਨ ਸ. ਗੁਰਮੁੱਖ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦੀ 400 ਸਾਲਾ ਸ਼ਤਾਬਦੀ ਮੌਕੇ ਹੋਣ ਵਾਲੇ ਮੁੱਖ ਸਮਾਗਮ ਵਿਚ ਝਾਰਖੰਡ ਤੋਂ ਸੰਗਤਾਂ ਸ਼ਾਮਲ ਹੋਣਗੀਆਂ। ਇਸ ਸਮਾਗਮ ਮਗਰੋਂ 8 ਅਤੇ 9 ਮਈ ਨੂੰ ਟਾਟਾਨਗਰ ਜਮਸ਼ੇਦਪੁਰ ਵਿਖੇ ਵਿਸ਼ਾਲ ਸਮਾਗਮ ਸਜਾਏ ਜਾਣਗੇ। ਇਸ ਮੌਕੇ ਟਾਟਾਨਗਰ ਜਮਸ਼ੇਦਪੁਰ ਤੋਂ ਪੁੱਜੇ ਵਫ਼ਦ ਮੈਂਬਰਾਂ ਨੂੰ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। 
 ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਮਨਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਟਾਟਾਨਗਰ ਜਮਸ਼ੇਦਪੁਰ ਤੋਂ ਪੁੱਜੇ ਭਾਈ ਦਲਜੀਤ ਸਿੰਘ ਸੰਧੂ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਤਾਜ ਸਿੰਘ, ਪ੍ਰਿਤਪਾਲ ਸਿੰਘ ਆਦਿ ਮੌਜੂਦ ਸਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe