Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

ਮਨੋਰੰਜਨ

ਚੋਟੀ ਦੇ ਪੰਜਾਬੀ ਗਾਇਕ ਬੱਬੂ ਮਾਨ ਹੋਏ 46 ਸਾਲਾਂ ਦੇ

March 30, 2021 07:29 AM

ਚੰਡੀਗੜ੍ਹ : ਪੰਜਾਬੀ ਗਾਇਕ ਬੱਬੂ ਮਾਨ ਅੱਜ 46 ਸਾਲਾਂ ਦੇ ਹੋ ਗਏ ਹਨ। ਬੱਬੂ ਮਾਨ ਨੂੰ ਨਿਆਣਿਆਂ ਤੋਂ ਲੈ ਕੇ ਸਿਆਣਿਆਂ ਤਕ ਹਰ ਵਰਗ ਵਲੋਂ ਸੁਣਿਆ ਜਾਂਦਾ ਹੈ। ਬੱਬੂ ਮਾਨ ਕਿਸਾਨਾਂ, ਮਜ਼ਦੂਰਾਂ, ਸਮਾਜਿਕ ਮੁੱਦਿਆਂ ’ਤੇ ਅਕਸਰ ਗੀਤ ਗਾਉਂਦੇ ਰਹਿੰਦੇ ਹਨ। ਇਹੀ ਨਹੀਂ ਦੁਨੀਆ ਭਰ ’ਚ ਚੱਲ ਰਹੇ ਮਸਲਿਆਂ ਨੂੰ ਵੀ ਬੱਬੂ ਮਾਨ ਆਪਣੀ ਕਲਮ ਨਾਲ ਗੀਤ ’ਚ ਇੰਝ ਪਿਰੋ ਲੈਂਦੇ ਹਨ ਕਿ ਹਰ ਕੋਈ ਸੋਚਣ ’ਤੇ ਮਜਬੂਰ ਹੋ ਜਾਂਦਾ ਹੈ।
ਬੱਬੂ ਮਾਨ ਦਾ ਜਨਮ 29 ਮਾਰਚ, 1975 ਨੂੰ ਖੰਟ ਮਾਨਪੁਰ, ਪੰਜਾਬ ਵਿਖੇ ਹੋਇਆ। ਬੱਬੂ ਮਾਨ ਦਾ ਅਸਲੀ ਨਾਂ ਤਜਿੰਦਰ ਸਿੰਘ ਮਾਨ ਹੈ। ਸੂਝ-ਬੂਝ ਵਾਲੇ ਬੱਬੂ ਮਾਨ ਦੀ ਪੰਜਾਬੀ ਸੰਗੀਤ ਤੇ ਫ਼ਿਲਮ ਜਗਤ ’ਚ ਵੱਖਰੀ ਹੀ ਟੌਹਰ ਹੈ। ਬੱਬੂ ਮਾਨ ਆਪਣੀ ਗਾਇਕੀ, ਲਿਖਤ ਤੇ ਆਪਣੀ ਅਦਾਕਾਰੀ ਦੇ ਨਾਲ-ਨਾਲ ਬੇਬਾਕੀ ਭਰੇ ਅੰਦਾਜ਼ ਕਰਕੇ ਵੀ ਜਾਣੇ ਜਾਂਦੇ ਹਨ। ਗੀਤਾਂ ਤੋਂ ਇਲਾਵਾ ਬੱਬੂ ਮਾਨ ਫ਼ਿਲਮਾਂ ’ਚ ਵੀ ਸਰਗਰਮ ਰਹਿੰਦੇ ਹਨ। ਬੱਬੂ ਮਾਨ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਹਵਾਏ’ ਫ਼ਿਲਮ ਨਾਲ ਕੀਤੀ ਸੀ। ‘ਹਵਾਏ’, ‘ਰੱਬ ਨੇ ਬਣਾਈਆਂ ਜੋੜੀਆਂ’, ‘ਹਸ਼ਰ’, ‘ਏਕਮ’ ਤੇ ‘ਬਾਜ਼’ ਬੱਬੂ ਮਾਨ ਦੀਆਂ ਕੁਝ ਚਰਚਿਤ ਫ਼ਿਲਮਾਂ ਹਨ। ਬੱਬੂ ਮਾਨ ਕਿਸਾਨੀ ਨੂੰ ਕਿੰਨਾ ਪਿਆਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰ ਦਿੱਤੇ ਹਨ। ਬੱਬੂ ਮਾਨ ਦੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਕਿਸਾਨ ਅੰਦੋਲਨ ਸਬੰਧੀ ਰੋਜ਼ਾਨਾ ਪੋਸਟਾਂ ਦੇਖਣ ਨੂੰ ਮਿਲਦੀਆਂ ਹਨ। ਉਥੇ ਕਿਸਾਨ ਅੰਦੋਲਨ ’ਚ ਸ਼ਮੂਲੀਅਤ ਕਰਕੇ ਵੀ ਬੱਬੂ ਮਾਨ ਲੋਕਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

 
 
 
 
Subscribe