ਵਾਸ਼ਿੰਗਟਨ (ਏਜੰਸੀਆਂ) : ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨੇ ਹੰਭਲਾ ਮਾਰਦਿਆਂ ਆਪਣੀ ਅਧਿਕਾਰਤ ਵੈੱਬਸਾਈਟ 45ਆਫਿਸ.ਕਾਮ ਲਾਂਚ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਟਰੰਪ ਸਿੱਧੇ ਜਨਤਾ ਨਾਲ ਜੁੜ ਕੇ 2024 ਦੀਆਂ ਚੋਣ ਤਿਆਰੀਆਂ ਵਿਚ ਲੱਗੇ ਹੋਏ ਹਨ। ਵੈੱਬਸਾਈਟ ਵਿਚ ਟਰੰਪ ਨੇ ਆਪਣੀ ਪਤਨੀ ਅਤੇ ਸਾਬਕਾ ਪ੍ਰਥਮ ਮਹਿਲਾ ਮੇਲਾਨੀਆ ਟਰੰਪ ਨੂੰ ਵੀ ਪ੍ਰਮੁੱਖਤਾ ਦਿੱਤੀ ਹੈ। ਵੈੱਬਸਾਈਟ ਦੇ ਮੁੱਖ ਪੰਨੇ ’ਤੇ ਉਨ੍ਹਾਂ ਦੀ ਵੀ ਫੋਟੋ ਨੂੰ ਪ੍ਰਮੁੱਖ ਸਥਾਨ ਦਿੱਤਾ ਗਿਆ ਹੈ। ਇਸ ਵੈੱਬਸਾਈਟ ਦੇ ਮਾਧਿਅਮ ਰਾਹੀਂ ਅਮਰੀਕੀ ਜਨਤਾ ਉਨ੍ਹਾਂ ਨੂੰ ਵਧਾਈ ਦੇਣ ਦੇ ਨਾਲ ਹੀ ਕਿਸੇ ਵੀ ਵਿਸ਼ੇ ’ਤੇ ਆਪਣੀ ਰਾਇ ਦੇ ਸਕਦੀ ਹੈ। ਟਰੰਪ ਦੇ ਹੋਣ ਵਾਲੇ ਪ੍ਰੋਗਰਾਮਾਂ ਵਿਚ ਵੀ ਇਸ ਵੈੱਬਸਾਈਟ ਦੇ ਮਾਧਿਅਮ ਰਾਹੀਂ ਸ਼ਾਮਲ ਹੋਇਆ ਜਾ ਸਕੇਗਾ। ਦੱਸਣਯੋਗ ਹੈ ਕਿ 6 ਜਨਵਰੀ ਨੂੰ ਸੰਸਦ ਵਿਚ ਹਿੰਸਾ ਪਿੱਛੋਂ ਇੰਟਰਨੈੱਟ ਮੀਡੀਆ ਦੇ ਕਈ ਪਲੇਟਫਾਰਮ ਨੇ ਟਰੰਪ ’ਤੇ ਰੋਕ ਲਗਾ ਦਿੱਤੀ ਸੀ। ਉਸ ਪਿੱਛੋਂ ਪਹਿਲੀ ਵਾਰ ਇਸ ਵੈੱਬਸਾਈਟ ਦੇ ਮਾਧਿਅਮ ਰਾਹੀਂ ਟਰੰਪ ਜਨਤਾ ਨਾਲ ਜੁੜਨ ਜਾ ਰਹੇ ਹਨ।