Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਚੰਡੀਗੜ੍ਹ / ਮੋਹਾਲੀ

ਗੈਂਗਸਟਰ ਮੁਖਤਾਰ ਅੰਸਾਰੀ ਨੂੰ ਮੋਹਾਲੀ ਕੋਰਟ ਨੇ ਫਿਰ ਭੇਜਿਆ ਰੋਪੜ ਜੇਲ੍ਹ

March 31, 2021 05:37 PM

ਮੋਹਾਲੀ, 31 ਮਾਰਚ (ਸੱਚੀ ਕਲਮ ਬਿਊਰੋ) : ਯੂਪੀ ਦੇ ਬਾਹੁਬਲੀ ਤੇ ਗੈਂਗਸਟਰ ਨੇਤਾ ਮੁਖਤਾਰ ਅੰਸਾਰੀ ਨੂੰ ਮੋਹਾਲੀ ਦੀ ਅਦਾਲਤ ਨੇ ਅੱਜ ਫਿਰ ਰੋਪੜ ਜੇਲ੍ਹ ਭੇਜ ਦਿੱਤਾ। ਉਸ ਨੂੰ ਸੈਕਟਰ-70 ਦੇ ਨਾਮੀ ਬਿਲਡਰ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਰੋਪੜ ਜੇਲ੍ਹ ਤੋਂ ਲਿਆ ਕੇ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਕੋਰਟ ਨੇ ਉਸ ਨੂੰ ਫਿਰ ਤੋਂ ਰੋਪੜ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ।
ਕੋਰਟ ’ਚ ਅੰਸਾਰੀ ਨੇ ਕਿਹਾ ਕਿ ਉਸ ਦੀ ਸਿਹਤ ਠੀਕ ਨਹੀਂ ਹੈ, ਜਿਸ ’ਤੇ ਕੋਰਟ ਨੇ ਉਸ ਨੂੰ ਮੁੜ ਰੋਪੜ ਜੇਲ੍ਹ ਭੇਜਿਆ। ਹੁਣ ਅੰਸਾਰੀ ਨੂੰ 12 ਅਪ੍ਰੈਲ ਨੂੰ ਮੁੜ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਅੰਸਾਰੀ ਨੂੰ ਅੱਜ ਵ੍ਹੀਲਚੇਅਰ ’ਤੇ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਪਿਛਲੇ ਗੇਟ ਰਾਹੀਂ ਕੋਰਟ ਵਿੱਚ ਪੇਸ਼ ਕੀਤਾ ਗਿਆ। ਮੀਡੀਆ ਨੂੰ ਇਸ ਦੀ ਭਿਣਕ ਤੱਕ ਨਹੀਂ ਲੱਗਣ ਦਿੱਤੀ ਗਈ। ਦੱਸ ਦੇਈਏ ਕਿ ਅੰਸਾਰੀ ਜਨਵਰੀ 2019 ਤੋਂ ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਹੈ। ਮੋਹਾਲੀ ਦੇ ਇੱਕ ਬਿਲਡਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਗਏ ਅੰਸਾਰੀ ਨੂੰ ਇੱਥੇ ਰੱਖਿਆ ਗਿਆ ਹੈ। ਯੂਪੀ ਪੁਲਿਸ ਕਈ ਵਾਰ ਮੁਖਤਾਰ ਅੰਸਾਰੀ ਨੂੰ ਆਪਣੇ ਨਾਲ ਲਿਜਾਣ ਦੀ ਮੰਗ ਕਰ ਚੁੱਕੀ ਹੈ, ਪਰ ਹਰ ਵਾਰ ਉਸ ਨੂੰ ਖਾਲੀ ਹੱਥ ਪਰਤਣਾ ਪੈਂਦਾ ਹੈ। ਹਰ ਵਾਰ ਅੰਸਾਰੀ ਦੀ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਗਿਆ। ਅੰਸਾਰੀ ਦੀ ਰੀੜ੍ਹ ਦੀ ਹੱਡੀ ਵਿੱਚ ਤਕਲੀਫ਼ ਦੱਸੀ ਗਈ ਹੈ ਅਤੇ ਉਸ ਨੂੰ ਹਾਈ ਲੈਵਲ ਸ਼ੂਗਰ ਵੀ ਹੈ। ਮੈਡੀਕਲ ਬੋਰਡ ਮੁਤਾਬਕ ਇਸੇ ਕਾਰਨ ਉਹ ਲੰਬਾ ਸਫ਼ਰ ਨਹੀਂ ਕਰਦਾ। ਦੱਸਣਾ ਬਣਦਾ ਹੈ ਕਿ ਅੰਸਾਰੀ ਨੂੰ ਲੈ ਕੇ ਪੰਜਾਬ ਤੇ ਯੂਪੀ ਸਰਕਾਰ ਵਿੱਚ ਟਕਰਾਅ ਚੱਲ ਰਿਹਾ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅੰਸਾਰੀ ਨੂੰ ਬਚਾਅ ਰਹੀ ਹੈ।

 

Have something to say? Post your comment

Subscribe