Saturday, November 23, 2024
 

ਰਾਸ਼ਟਰੀ

ਡੀਐਸਜੀਐਮਸੀ ਚੋਣਾਂ ਲੜ ਸਕੇਗਾ ਸ਼੍ਰੋਮਣੀ ਅਕਾਲੀ ਦਲ, ਦਿੱਲੀ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ

April 01, 2021 07:51 AM

ਨਵੀਂ ਦਿੱਲੀ, 31 ਮਾਰਚ (ਸੱਚੀ ਕਲਮ ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (ਡੀਐਸਜੀਐਮਸੀ) ਦੀਆਂ 25 ਅਪ੍ਰੈਲ ਨੂੰ ਹੋਣ ਵਾਲੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਦੇ ਹੁਕਮਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਕਮੇਟੀ ਦੀਆਂ ਚੋਣਾਂ ਬਾਲਟੀ ਦੇ ਚੋਣ ਨਿਸ਼ਾਨ ‘ਤੇ ਹੀ ਲੜੇਗੀ। ਦਰਅਸਲ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਇਨ੍ਹਾਂ ਚੋਣਾਂ ਲਈ ਧਾਰਮਿਕ ਪਾਰਟੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ‘ਚੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਾਹਰ ਰੱਖਿਆ ਗਿਆ ਸੀ। ਚੋਣਾਂ ਤੋਂ ਪਾਰਟੀ ਨੂੰ ਬਾਹਰ ਰੱਖਣ ਨੂੰ ਲੈ ਕੇ ਅਕਾਲੀ ਦਲ ਨੇ ਕੋਰਟ ਦਾ ਰੁਖ ਕੀਤਾ ਸੀ। ਦਿੱਲੀ ਹਾਈ ਕੋਰਟ ਦੀ ਡਬਲ ਬੈਂਚ ਨੇ ਅਕਾਲੀ ਦਲ ਦੇ ਹੱਕ ’ਚ ਫੈਸਲਾ ਸੁਣਾਇਆ ਹੈ। ਕੋਰਟ ਦੇ ਫੈਸਲੇ ਮੁਤਾਬਕ, ਹੁਣ ਅਕਾਲੀ ਦਲ ਵੀ 25 ਅਪ੍ਰੈਲ ਨੂੰ ਕਮੇਟੀ ਦੀਆਂ ਚੋਣਾਂ ਲੜੇਗਾ।
ਦੱਸ ਦੇਈਏ ਕਿ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਕਮੇਟੀ ਦੀਆਂ ਚੋਣਾਂ ਲਈ 6 ਧਾਰਮਿਕ ਪਾਰਟੀਆਂ ਦੀ ਸੂਚੀ ਜਾਰੀ ਕੀਤੀ ਗਈ ਸੀ ਅਤੇ ਹੁਣ ਕੋਰਟ ਦੇ ਫ਼ੈਸਲੇ ਤੋਂ ਬਾਅਦ ਸੱਤਵੀਂ ਪਾਰਟੀ ਵਜੋਂ ਸ਼੍ਰੋਮਣੀ ਅਕਾਲੀ ਦਲ ਵੀ ਕਮੇਟੀ ਦੀਆਂ ਚੋਣਾਂ ਲੜੇਗੀ, ਜਿਸ ਦਾ ਚੋਣ ਨਿਸ਼ਾਨ ਬਾਲਟੀ ਹੈ। ਬਾਕੀ ਦੀਆਂ 6 ਧਾਰਮਿਕ ਪਾਰਟੀਆਂ ਦੇ ਚੋਣ ਨਿਸ਼ਾਨ ਇਸ ਤਰ੍ਹਾਂ ਹਨ।
ਜ਼ਿਕਰਯੋਗ ਕਿ 25 ਅਪ੍ਰੈਲ ਨੂੰ ਡੀਐਸਜੀਐਮਸੀ ਦੀਆਂ ਚੋਣਾਂ ਲਈ ਵੋਟਿੰਗ ਹੋਵੇਗੀ ਜਿਸ ਲਈ 31 ਮਾਰਚ ਤੋਂ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ 7 ਅਪ੍ਰੈਲ ਤਕ ਰੱਖਿਆ ਗਿਆ ਹੈ। 28 ਅਪ੍ਰੈਲ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।

 

Have something to say? Post your comment

 
 
 
 
 
Subscribe