Thursday, November 21, 2024
 

ਕਾਰੋਬਾਰ

ਭਾਰਤੀ ਆਈ.ਟੀ. ਪੇਸ਼ੇਵਰਾਂ ਲਈ H-1ਬੀ ਵੀਜ਼ਾ ’ਤੇ ਲੱਗੀ ਪਾਬੰਦੀ ਖ਼ਤਮ

April 01, 2021 04:50 PM

ਵਾਸ਼ਿੰਗਟਨ(ਏਜੰਸੀਆਂ) : ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਨੇ ਭਾਰਤੀਆਂ ਨੂੰ ਰਾਹਤ ਦਿੰਦੇ ਹੋਏ ਹੁਣ ਐੱਚ-1ਬੀ ਵੀਜ਼ਾ ਸਮੇਤ ਵਿਦੇਸ਼ੀ ਵਰਕਰਾਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਪਾਬੰਦੀ ਖ਼ਤਮ ਹੋ ਗਈ ਹੈ। ਇਸ ਫ਼ੈਸਲੇ ਨਾਲ ਲੱਖਾਂ ਭਾਰਤੀ ਆਈ.ਟੀ.ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਆਸ ਹੈ। ਅਸਲ ਵਿਚ ਟਰੰਪ ਨੇ ਇਸ ਤਰ੍ਹਾਂ ਦੇ ਵੀਜ਼ਾ ’ਤੇ 31 ਮਾਰਚ ਤਕ ਰੋਕ ਲਗਾਈ ਸੀ ਪਰ ਬਾਈਡੇਨ ਸਰਕਾਰ ਨੇ ਇਸ ਮਿਆਦ ਨੂੰ ਅੱਗੇ ਨਾ ਵਧਾਉਣ ਦੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ। ਇਸ ਨਾਲ ਸਾਬਕਾ ਟਰੰਪ ਸਰਕਾਰ ਦਾ ਆਦੇਸ਼ ਖ਼ਤਮ ਹੋ ਗਿਆ।
ਤਾਲਾਬੰਦੀ ਅਤੇ ਕੋਰੋਨਾ ਸੰਕਟ ਦੌਰਾਨ ਟਰੰਪ ਨੇ ਪਿਛਲੇ ਸਾਲ ਜੂਨ ਵਿਚ ਐੱਚ-1ਬੀ ਵੀਜ਼ਾ ਸਮੇਤ ਵਿਦੇਸ਼ੀ ਵਰਕਰਾਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ 31 ਦਸੰਬਰ ਤੱਕ ਰੋਕ ਲਗਾ ਦਿੱਤੀ ਸੀ। ਟਰੰਪ ਨੇ ਤਰਕ ਦਿੱਤਾ ਸੀ ਕਿ ਜੇਕਰ ਵਿਦੇਸ਼ੀ ਕਾਮਿਆਂ ਨੂੰ ਦੇਸ਼ ਵਿਚ ਆਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਘਰੇਲੂ ਕਾਮਿਆਂ ਨੂੰ ਨੁਕਸਾਨ ਹੋਵੇਗਾ। ਬਾਅਦ ਵਿਚ ਉਹਨਾਂ ਨੇ ਇਸ ਦੀ ਸਮੇਂ ਸੀਮਾ ਵਧਾ ਕੇ 31 ਮਾਰਚ ਕਰ ਦਿੱਤੀ ਸੀ। ਰਾਸਟਰਪਤੀ ਜੋਅ ਬਾਈਡੇਨ ਨੇ ਵੀਜ਼ਾ ਪਾਬੰਦੀ ਜਾਰੀ ਰਹਿਣ ਦੇ ਪੱਖ ਵਿਚ ਕਿਸੇ ਤਰ੍ਹਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ। ਪਹਿਲਾਂ ਵੀ ਉਹਨਾਂ ਨੇ ਟਰੰਪ ਦੀਆਂ ਇਮੀਗ੍ਰੇਸ਼ਨ ਨੀਤੀਆਂ ਨੂੰ ਬੇਰਹਿਮ ਦੱਸਦਿਆਂ ਐੱਚ-1ਬੀ ਵੀਜ਼ਾ ’ਤੇ ਪਾਬੰਦੀ ਹਟਾਉਣ ਦਾ ਵਾਅਦਾ ਕੀਤਾ ਸੀ।
ਇੱਥੇ ਦੱਸ ਦਈਏ ਕਿ ਐੱਚ-1ਬੀ ਵੀਜ਼ਾ ਗੈਰ ਪ੍ਰਵਾਸੀ ਵੀਜ਼ਾ ਹੈ। ਇਹ ਕੇਸ ਕਰਮਚਾਰੀਆਂ ਨੂੰ ਅਮਰੀਕਾ ਵਿਚ 6 ਸਾਲ ਕੰਮ ਕਰਨ ਲਈ ਜਾਰੀ ਕੀਤਾ ਜਾਂਦਾ ਹੈ। ਅਮਰੀਕਾ ਵਿਚ ਕੰਪਨੀਆਂ ਨੂੰ ਇਹ ਵੀਜ਼ਾ ਅਜਿਹੇ ਕੁਸ਼ਲ ਵਰਕਰਾਂ ਨੂੰ ਰੱਖਣ ਲਈ ਦਿੱਤਾ ਜਾਂਦਾ ਹੈ ਜਿਹਨਾਂ ਦੀ ਅਮਰੀਕਾ ਵਿਚ ਕਮੀ ਹੁੰਦੀ ਹੈ। ਇਸ ਵੀਜ਼ਾ ਲਈ ਕੁਝ ਸ਼ਰਤਾਂ ਵੀ ਹਨ। ਜਿਵੇਂ ਇਸ ਨੂੰ ਹਾਸਲ ਕਰਨ ਵਾਲੇ ਵਿਅਕਤੀ ਨੂੰ ਗ੍ਰੈਜੁਏਟ ਹੋਣ ਨਾਲ ਕਿਸੇ ਇਕ ਖੇਤਰ ਵਿਚ ਵਿਸ਼ੇਸ਼ ਯੋਗਤਾ ਹਾਸਲ ਹੋਣੀ ਚਾਹੀਦੀ ਹੈ। ਨਾਲ ਹੀ ਇਸ ਨੂੰ ਪਾਉਣ ਵਾਲੇ ਕਰਮਚਾਰੀ ਦੀ ਤਨਖਾਹ ਘੱਟੋ-ਘੱਟ 60 ਹਜ਼ਾਰ ਡਾਲਰ ਮਤਲਬ 40 ਲੱਖ ਰੁਪਏ ਸਾਲਾਨਾ ਹੋਣੀ ਲਾਜ਼ਮੀ ਹੈ।
ਇਸ ਵੀਜ਼ਾ ਦੀ ਇਕ ਖਾਸੀਅਤ ਇਹ ਵੀ ਹੈ ਕਿ ਇਹ ਹੋਰ ਦੇਸ਼ਾਂ ਦੇ ਲੋਕਾਂ ਲਈ ਅਮਰੀਕਾ ਵਿਚ ਵਸਣ ਦਾ ਰਸਤਾ ਆਸਾਨ ਕਰਦਾ ਹੈ। ਐੱਚ-1ਬੀ ਵੀਜ਼ਾ ਧਾਰਕ 5 ਸਾਲ ਦੇ ਬਾਅਦ ਸਥਾਈ ਨਾਗਰਿਕਤਾ ਲਈ ਐਪਲੀਕੇਸ਼ਨ ਦੇ ਸਕਦੇ ਹਨ। ਇਸ ਵੀਜ਼ਾ ਦੀ ਮੰਗ ਇੰਨੀ ਜ਼ਿਆਦਾ ਹੈ ਕਿ ਇਸ ਨੂੰ ਹਰੇਕ ਸਾਲ ਲਾਟਰੀ ਜ਼ਰੀਏ ਜਾਰੀ ਕੀਤਾ ਜਾਂਦਾ ਹੈ। ਐੱਚ-1ਬੀ ਵੀਜ਼ਾ ਦੀ ਸਭ ਤੋਂ ਵੱਧ ਵਰਤੋਂ ਟੀ.ਸੀ.ਐੱਸ., ਵਿਪਰੋ, ਇੰਫੋਸਿਸ ਅਤੇ ਟੇਕ ਮਹਿੰਦਰਾ ਜਿਹੀਆਂ 50 ਤੋਂ ਵੱਧ ਆਈ.ਟੀ .ਕੰਪਨੀਆਂ ਦੇ ਇਲਾਵਾ ਮਾਈਕ੍ਰੋਸਾਫਟ ਅਤੇ ਗੂਗਲ ਜਿਹੀਆਂ ਵੱਡੀਆਂ ਅਮਰੀਕੀ ਕੰਪਨੀਆਂ ਵੀ ਕਰਦੀਆਂ ਹਨ। ।

 

Have something to say? Post your comment

 
 
 
 
 
Subscribe