Friday, November 22, 2024
 

ਕੈਨਡਾ

ਗ਼ਰੀਬ ਘਰ ਦਾ ਪੰਜਾਬੀ ਨੌਜਵਾਨ ਮਸਾਂ ਹੋਇਆ ਸੀ ਕੈਨੇਡਾ ’ਚ ਪੀ.ਆਰ, ਹੁਣ ਕੀਤੀ ਖ਼ੁਦਕੁਸ਼ੀ ?

April 03, 2021 04:28 PM

ਟੋਰਾਂਟੋ  (ਸੱਚੀ ਕਲਮ ਬਿਊਰੋ) : ਇਕ ਗ਼ਰੀਬ ਨੌਜਵਾਨ ਸਾਲ 2015 ਵਿਚ ਕੈਨੇਡਾ ਸਟੱਡੀ ਵੀਜ਼ੇ ’ਤੇ ਗਿਆ ਸੀ। ਮਿਹਨਤ ਮੁਸ਼ੱਕਤ ਨਾਲ ਟੋਰਾਂਟੋ ਸ਼ਹਿਰ ਵਿਚ ਪੀ.ਆਰ ਮਿਲਣ ਮਗਰੋਂ ਆਪਣਾ ਕੰਮਕਾਰ ਵੀ ਸ਼ੁਰੂ ਕਰ ਲਿਆ ਸੀ ਪਰ ਹੁਣ ਨੌਜਵਾਨ ਨੇ ਬਹੁਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਨੌਜਵਾਨ ਦੀ ਸ਼ਨਾਖ਼ਤ ਪਰਵੀਨ ਰਾਉ ਵਜੋਂ ਕੀਤੀ ਗਈ ਹੈ ਜਿਸ ਨੂੰ ਹਾਲ ਹੀ ਵਿਚ ਕੈਨੇਡਾ ਦੀ ਪੀ.ਆਰ. ਮਿਲੀ ਸੀ ਅਤੇ ਉਸ ਨੇ ਭਾਰਤ ਜਾਣ ਲਈ ਟਿਕਟਾਂ ਵੀ ਬੁਕ ਕਰਵਾ ਲਈਆਂ ਸਨ। ਪਰਵੀਨ ਰਾਉ ਦੀ ਦੇਹ ਭਾਰਤ ਭੇਜਣ ਲਈ ਗੋਫ਼ੰਡ ਮੀ ਪੇਜ ਸਥਾਪਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਵੀਨ ਰਾਉ ਨੇ ਮਾਪਿਆਂ ਤੋਂ ਨਾਰਾਜ਼ ਹੋ ਕੇ ਆਪਣੀ ਜ਼ਿੰਦਗੀ ਖ਼ਤਮ ਕੀਤੀ।
ਦਰਾਸਲ ਉਹ ਆਪਣੀ ਮਰਜ਼ੀ ਨਾਲ ਵਿਆਹ ਕਰਨਾ ਚਾਹੁੰਦਾ ਸੀ ਪਰ ਮਾਪਿਆਂ ਨੂੰ ਇਹ ਰਿਸ਼ਤਾ ਪਸੰਦ ਨਹੀਂ ਸੀ। ਦੱਸ ਦੇਈਏ ਕਿ ਪਰਵੀਨ ਰਾਉ 2015 ਵਿਚ ਸਟੂਡੈਂਟ ਵੀਜ਼ਾ ’ਤੇ ਕੈਨੇਡਾ ਆਇਆ ਸੀ ਅਤੇ ਗਰੀਬ ਕਿਸਾਨ ਪਿਤਾ ਨੇ ਬਹੁਤ ਮੁਸ਼ਕਲ ਨਾਲ ਫ਼ੀਸ ਦਾ ਪ੍ਰਬੰਧ ਕਰ ਕੇ ਉਸ ਨੂੰ ਕੈਨੇਡਾ ਭੇਜਿਆ। ਪੜ੍ਹਾਈ ਮੁਕੰਮਲ ਕਰਨ ਮਗਰੋਂ ਉਸ ਨੇ ਆਪਣਾ ਕਾਰੋਬਾਰ ਸ਼ੁਰੂ ਕਰ ਲਿਆ ਅਤੇ ਇਸੇ ਦੌਰਾਨ ਕੈਨੇਡਾ ਦੀ ਪੀ.ਆਰ. ਮਿਲ ਗਈ। ਪਰਵੀਨ ਰਾਉ ਦੇ ਦੋਸਤਾਂ ਅਤੇ ਰਿਸ਼ਤੇਦਾਰਾਂ ਮੁਤਾਬਕ ਜਦੋਂ ਮਾਪਿਆਂ ਨੇ ਉਸ ਦੀ ਪਸੰਦ ਮੁਤਾਬਕ ਵਿਆਹ ਕਰਨ ਤੋਂ ਨਾਂਹ ਕਰ ਦਿਤੀ ਤਾਂ ਉਹ ਡਿਪ੍ਰੈਸ਼ਨ ਵਿਚ ਚਲਾ ਗਿਆ।
ਪਰਵੀਨ ਦੇ ਪਿਤਾ ਨਰਾਇਣ ਰਾਉ ਨੇ ਉਸ ਨੂੰ ਭਾਰਤ ਆਉਣ ਅਤੇ ਮਾਮਲਾ ਸੁਲਝਾਉਣ ਦੀ ਰਾਏ ਦਿਤੀ ਜਿਸ ਮਗਰੋਂ ਉਸ ਨੇ ਸ਼ੁੱਕਰਵਾਰ ਨੂੰ ਰਵਾਨਾ ਹੋਣਾ ਸੀ ਪਰ ਇਸ ਤੋਂ ਪਹਿਲਾਂ ਦੁਨੀਆਂ ਤੋਂ ਰੁਖਸਤ ਹੋ ਗਿਆ। ਤੇਲਗੂ ਅਲਾਇੰਸ ਆਫ਼ ਕੈਨੇਡਾ ਨੇ ਪਰਵੀਨ ਰਾਉ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੇਹ ਭਾਰਤ ਭੇਜ ਮਗਰੋਂ ਬਚੀ ਹੋਈ ਰਕਮ ਪਰਵੀਨ ਦੇ ਮਾਪਿਆਂ ਨੂੰ ਭੇਜ ਦਿਤੀ ਜਾਵੇਗੀ।

 

Have something to say? Post your comment

 

ਹੋਰ ਕੈਨਡਾ ਖ਼ਬਰਾਂ

Marc Miller considers removing 50 LMIA bonus points for PR due to fraud concerns

ਕੈਨੇਡਾ ਦੇ ਟੋਰਾਂਟੋ 'ਚ ਫਾਇਰਿੰਗ, 23 ਗ੍ਰਿਫਤਾਰ

Canada ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ

Canada : ਖਾਲਿਸਤਾਨੀ ਡੱਲਾ ਦਾ ਮੁਕੱਦਮਾ ਜਨਤਕ ਨਹੀਂ ਕੀਤਾ ਜਾਵੇਗਾ

ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ

ਕੈਨੇਡਾ 'ਚ ਸਰਗਰਮ ਵੱਖਵਾਦੀ, 4-5 ਦਿਨਾਂ 'ਚ ਵੱਡਾ ਹੰਗਾਮਾ ਹੋਣ ਦਾ ਡਰ; ਹਿੰਦੂ ਮੰਦਰਾਂ ਦੇ ਪ੍ਰੋਗਰਾਮ ਮੁਲਤਵੀ

खालिस्तानी अलगाववादियों की धमकी के चलते कनाडा के ब्रैम्पटन मंदिर में कार्यक्रम रद्द

ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹਮਲੇ ਦੇ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਨੂੰ ਰਿਹਾਅ ਕੀਤਾ

डोनाल्ड ट्रम्प की जीत के बाद अमेरिका से भागने वाले प्रवासियों के लिए कनाडा हाई अलर्ट पर

ਕੈਨੇਡਾ ਹਿੰਸਾ ਵਿੱਚ ਨਵਾਂ ਮੋੜ, ਹੁੱਲੜਬਾਜਾਂ ਵਿਰੁੱਧ ਅਪੀਲ ਪੁਲਿਸ ਨੇ ਜਾਰੀ ਕੀਤੇ ਵਾਰੰਟ

 
 
 
 
Subscribe