ਮੁੰਬਈ : ਮਸ਼ਹੂਰ ਬਾਲੀਵੁਡ ਅਦਾਕਾਰ ਅਕਸ਼ੈ ਕੁਮਾਰ ਵੀ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖੁਦ ਨੂੰ ਘਰ ਵਿਚ ਕਵਾਰੰਟੀਨ ਕਰ ਲਿਆ। ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਅੱਜ ਸਵੇਰੇ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਮੈਂ ਘਰ ਵਿਚ ਕਵਾਰੰਟੀਨ ਹਾਂ ਅਤੇ ਸਾਰੇ ਮੈਡੀਕਲ ਨਿਰਦੇਸ਼ਾਂ ਦਾ ਪਾਲਣ ਕਰ ਰਿਹ ਹਾਂ। ਛੇਤੀ ਹੀ ਐਕਸ਼ਨ ਵਿਚ ਵਾਪਸ ਆਵਾਂਗਾ। ਮੇਰੇ ਸੰਪਰਕ ਵਿਚ ਆੳਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਅਪਣਾ ਕੋਰੋਨਾ ਟੈਸਟ ਕਰਵਾ ਲੈਣ। ਦੱਸ ਦੇਈਏ ਕਿ ਹਾਲ ਹੀ ਵਿਚ ਕਈ ਫਿਲਮੀ ਸਿਤਾਰੇ ਕੋਰੋਨਾ ਦੀ ਲਪੇਟ ਵਿਚ ਆਏ ਹਨ। ਆਮਿਰ ਖਾਨ, ਰਣਬੀਰ ਕਪੂਰ, ਆਲੀਆ ਭੱਟ, ਕਾਰਤਿਕ ਅਤੇ ਮਸ਼ਹੂਰ ਸੰਗੀਤਕਾਰ ਬੱਪੀ ਲਹਿਰੀ ਵੀ ਇਨ੍ਹਾਂ ਦਿਨਾਂ ਕੋਰੋਨਾ ਦੀ ਲਪੇਟ ਵਿਚ ਆਏ ਹਨ।