Friday, November 22, 2024
 

ਖੇਡਾਂ

ਦੋ ਹੋਰ ਪੰਜਾਬੀ ਖਿਡਾਰੀਆਂ ਨੇ ਓਲੰਪਿਕ ਵਿੱਚ ਬਣਾਈ ਥਾਂ

April 06, 2021 07:07 PM

ਖੇਡ ਮੰਤਰੀ ਰਾਣਾ ਸੋਢੀ ਨੇ ਅੰਗਦ ਵੀਰ ਸਿੰਘ ਅਤੇ ਅੰਜੁਮ ਮੌਦਗਿਲ ਨੂੰ ਦਿੱਤੀ ਵਧਾਈ

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਵੱਕਾਰ ਬਹਾਲ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਦੋ ਹੋਰ ਖਿਡਾਰੀਆਂ ਅੰਜੁਮ ਮੌਦਗਿਲ ਅਤੇ ਅੰਗਦ ਵੀਰ ਸਿੰਘ ਨੇ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। 

ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ , ਜੋ ਖੁਦ ਆਪਣੇ ਸਮੇਂ ਦੇ ਚੰਗੇ ਨਿਸ਼ਾਨੇਬਾਜ਼ ਰਹੇ ਹਨ, ਨੇ ਵਧਾਈ ਦਿੰਦਿਆਂ ਕਿਹਾ ਕਿ ਅੰਗਦ ਵੀਰ ਸਿੰਘ ਬਾਜਵਾ ਨੇ ਓਲੰਪਿਕ ਵਿੱਚ ਸਕੀਟ ਈਵੈਂਟ ਵਿੱਚ ਅਤੇ ਅੰਜੁਮ ਮੌਦਗਿਲ ਨੇ 50 ਮੀਟਰ ਰਾਈਫਲ 3 ਪੋਜ਼ੀਸ਼ਨ ਅਤੇ 10 ਮੀਟਰ ਏਅਰ ਰਾਈਫਲ ਸਾਂਝੀ ਟੀਮ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। ਉਹਨਾਂ ਦੱਸਿਆ ਕਿ ਅੰਜੁਮ ਨੇ ਮੈਕਸੀਕੋ ਵਿਖੇ ਆਈ.ਐਸ.ਐਸ.ਐਫ. ਵਿਸ਼ਵ ਕੱਪ ਦੌਰਾਨ 50 ਮੀਟਰ ਰਾਈਫਲ 3 ਪੋਜ਼ੀਸ਼ਨ(3 ਪੀ) ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ ਅਤੇ ਉਹ ਸਾਲ 2019 ਵਿੱਚ ਚੋਣ ਕਮੇਟੀ ਵਲੋਂ ਅਰਜੁਨਾ ਐਵਾਰਡ ਲਈ ਚੁਣੇ ਗਏ 19 ਖਿਡਾਰੀਆਂ ਵਿੱਚੋਂ ਇੱਕ ਹੈ।

ਜ਼ਿਕਰਯੋਗ ਹੈ ਕਿ ਅੰਗਦ ਵੀਰ ਸਿੰਘ ਨੇ 2018 ਵਿੱਚ ਕੁਵੈਤ ਸਿਟੀ ਵਿਖੇ ਹੋਈ ਏਸ਼ੀਅਨ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਮਰਦਾਂ ਦੇ ਸਕੀਟ ਮੁਕਾਬਲੇ ਵਿੱਚ 60 ਵਿੱਚੋਂ 60 ਅੰਕ ਪ੍ਰਾਪਤ ਕਰਕੇ ਵਿਸ਼ਵ ਰਿਕਾਰਡ ਬਣਾ ਕੇ ਸੋਨ ਤਮਗਾ ਜਿੱਤਿਆ ਸੀ। ਭਾਰਤ ਵਲੋਂ ਵਿਸ਼ਵ ਜਾਂ ਮਹਾਂਦੀਪ ਪੱਧਰ ’ਤੇ ਸਕੀਟ ਮੁਕਾਬਲੇ ਵਿੱਚ ਜਿੱਤਿਆ ਇਹ ਪਹਿਲਾ ਸੋਨ ਤਮਗਾ ਸੀ। ਉਸਨੇ ਨੇਪਲਜ਼ ਵਿਖੇ ਸਾਲ 2019 ਸਮਰ ਯੁਨੀਵਰਸੀਆਡ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਸੀ । ਸਾਲ 2019 ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿੱਪ ਵਿੱਚ ਆਪਣੇ ਭਾਰਤੀ ਸਾਥੀ  ਮੈਰਾਜ ਅਹਿਮਦ ਖਾਨ ਨਾਲ ਉਸ ਨੇ ਇੱਕ ਵਾਰ ਫਿਰ ਸੋਨ ਤਮਗਾ ਜਿੱਤਿਆ। ਅੰਗਦ ਅਤੇ ਉਸ ਦੀ ਟੀਮ ਨੇ ਨਵੀਂ ਦਿੱਲੀ ਵਿਖੇ ਹੋਏ ਵਿਸ਼ਵ ਕੱਪ-2021 ਵਿੱਚ ਸਕੀਟ ਮੁਕਾਬਲੇ ਵਿੱਚ ਵੀ ਸੋਨ ਤਮਗਾ ਜਿੱਤਿਆ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe