ਕਰਾਂਚੀ, (ਏਜੰਸੀਆਂ) : ਪਾਕਿਸਤਾਨ ਵਿਚ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ 'ਤੇ ਹਰ ਸਾਲ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਵੱਖ-ਵੱਖ ਤਿਉਹਾਰ ਮਨਾਉਣ ਜਾਂਦੇ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਲਾਨਾ ਵਿਸਾਖੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦਾ ਪ੍ਰਬੰਧ 12 ਤੋਂ 22 ਅਪ੍ਰੈਲ ਵਿਚਾਲੇ ਕੀਤਾ ਜਾਵੇਗਾ। ਇਹ ਵੀਜ਼ਾ ਪਾਕਿਸਤਾਨ ਸਰਕਾਰ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਮਹੱਤਵ ਨੂੰ ਵੇਖਦੇ ਹੋਏ ਵਿਸ਼ੇਸ਼ ਰੂਪ ਨਾਲ ਜਾਰੀ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਦਾ ਪ੍ਰਤੀਕ ਹੈ।