ਆਕਲੈਂਡ (ਏਜੰਸੀਆਂ): ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਤੌਰ ਉਤੇ ਪਾਬੰਦੀ ਲ ਦਿੱਤੀ ਹੈ। ਇਹ ਪਾਬੰਦੀ 11 ਅਪ੍ਰੈਲ ਤੋਂ ਸ਼ੁਰੂ ਹੋ ਕੇ 28 ਅਪ੍ਰੈਲ ਤੱਕ ਰਹੇਗੀ। ਸਥਾਨਕ ਮੀਡੀਆ ਮੁਤਾਬਕ ਨਿਊਜ਼ੀਲੈਂਡ ਵਿਚ ਮਿਲੇ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲਿਆਂ ਵਿਚੋਂ 17 ਭਾਰਤ ਤੋਂ ਆਏ ਸਨ, ਜਿਸ ਦੇ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਜੈਸਿੰਡਾ ਨੇ ਆਪਣੇ ਦੇਸ਼ ਦੇ ਨਾਗਰਿਕਾਂ 'ਤੇ ਵੀ ਭਾਰਤ ਤੋਂ ਆਉਣ 'ਤੇ ਰੋਕ ਲਗਾ ਦਿੱਤੀ ਹੈ। ਜੈਸਿੰਡਾ ਨੇ ਦੱਸਿਆ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹਰ ਤਰ੍ਹਾਂ ਦੇ ਯਾਤਰੀਆਂਦੇ ਭਾਰਤ ਤੋਂ ਆਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਪੀ.ਐੱਮ. ਜੈਸਿੰਡਾ ਨੇ ਕਿਹਾ ਕਿ ਸਰਕਾਰ ਹੋਰ ਕੋਵਿਡ-19 ਹੌਟ ਸਪੌਟ ਦੇਸ਼ਾਂ ਤੋਂ ਆਏ ਲੋਕਾਂ 'ਤੇ ਨਜ਼ਰ ਬਣਾਏ ਹੋਏ ਹੈ। ਉਹਨਾਂ ਨੇ ਕਿਹਾ ਕਿ ਇਹ ਇਕ ਸਥਾਈ ਵਿਵਸਥਾ ਨਹੀਂ ਹੈ ਸਗੋਂ ਇਕ ਅਸਥਾਈ ਉਪਾਅ ਹੈ, ਜਿਸ ਨਾਲ ਕੋਰੋਨਾ ਦੇ ਮਾਮਲਿਆਂ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ।