Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਦੀਪ ਸਿੱਧੂ ਵਿਰੁਧ ਕੋਈ ਸਬੂਤ ਨਹੀਂ ਹੈ ਕਿ ਉਸ ਨੂੰ ਲਾਲ ਕਿਲਾ ਹਿੰਸਾ ਕਰਵਾਈ : ਵਕੀਲ

April 08, 2021 12:10 PM

ਨਵੀਂ ਦਿੱਲੀ : ਕਿਸਾਨ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਨੂੰ ਲੈ ਕੇ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਦਿੱਲੀ ਕੋਰਟ 'ਚ ਸਫਾਈ ਦਿੱਤੀ ਹੈ। ਲਾਲ ਕਿਲ੍ਹਾ ਹਿੰਸਾ 'ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ ਕੋਰਟ 'ਚ ਕਿਹਾ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਹੈ, ਜਿਸ ਤੋਂ ਪਤਾ ਲੱਗ ਸਕੇ ਕਿ ਉਸ ਨੇ ਹਿੰਸਾ ਲਈ ਲੋਕਾਂ ਨੂੰ ਭੜਕਾਇਆ। ਉਸ ਨੇ ਇਹ ਵੀ ਕਿਹਾ ਕਿ ਕਿਸਾਨ ਟਰੈਕਟਰ ਪਰੇਡ ਲਈ ਕਿਸਾਨ ਆਗੂਆਂ ਵੱਲੋਂ ਅਪੀਲ ਕੀਤੀ ਗਈ ਸੀ। ਦੀਪ ਸਿੱਧੂ ਤਾਂ ਕਿਸਾਨ ਯੂਨੀਅਨ ਦਾ ਮੈਂਬਰ ਨਹੀਂ ਹੈ। ਦੀਪ ਨੇ ਲਾਲ ਕਿਲ੍ਹੇ 'ਚ ਜਾਣ ਲਈ ਕੋਈ ਕਾਲ ਵੀ ਨਹੀਂ ਕੀਤੀ। ਕੋਰਟ ਦੇ ਸਾਹਮਣੇ ਦੀਪ ਸਿੱਧੂ ਨੇ ਆਪਣੇ ਵਕੀਲ ਰਾਹੀਂ ਕਿਹਾ ਕਿ ਉਸ ਨੇ ਦਿੱਲੀ 'ਚ ਹਿੰਸਾ ਦਾ ਇਕ ਵੀ ਕੰਮ ਨਹੀਂ ਕੀਤਾ ਹੈ। ਹਿੰਸਾ ਭੜਕਾਉਣ ਤੋਂ ਪਹਿਲਾਂ ਹੀ ਉਹ ਅੰਦੋਲਨ ਤੋਂ ਵੱਖ ਹੋ ਗਿਆ ਸੀ। ਦੀਪ ਸਿੱਧੂ ਦੀ ਜ਼ਮਾਨਤ 'ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe