Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਮੌਤ ਦਰ ’ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ

April 10, 2021 06:07 PM

ਵਾਇਰਸ ਨਾਲ ਨਜਿੱਠਣ ਲਈ ਹਰੇਕ ਜ਼ਿਲੇ ਵਾਸਤੇ ਇਕ-ਇਕ ਕਰੋੜ ਰੁਪਏ ਦੇ ਫੰਡ ਦਾ ਐਲਾਨ

ਵੱਡੇ ਪੱਧਰ ’ਤੇ ਟੀਕਾਕਰਨ ਲਈ ਮੰਗਲਵਾਰ ਅਤੇ ਸ਼ੁੱਕਰਵਾਰ ਦੇ ਦਿਨ ਕੀਤੇ ਨਿਰਧਾਰਿਤ; ਹਰੇਕ ਹਫ਼ਤੇ 16 ਲੱਖ ਤੋਂ ਵੱਧ ਵਿਅਕਤੀਆਂ ਦੇ ਟੀਕਾਕਰਨ ਦਾ ਉਦੇਸ਼; ਸੰਪਰਕ ਟਰੇਸਿੰਗ ਵਿੱਚ ਲਿਆਂਦੀ ਜਾਵੇਗੀ ਤੇਜ਼ੀ; ਸੂਬੇ ਵਿੱਚ ਟੀਕੇ ਦੀ ਕੋਈ ਕਮੀ ਨਹੀਂ

ਚੰਡੀਗੜ੍ਹ (ਸੱਚੀ ਕਲਮ ਬਿਊਰੋ) :ਪੰਜਾਬ ਵਿੱਚ ਮੌਤ ਦਰ ’ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

ਉਨਾਂ ਸੂਬੇ ਵਿੱਚ ਕੋਵਿਡ ਦੇ ਢੁੱਕਵੇਂ ਪ੍ਰਬੰਧਨ ਲਈ ਹਰੇਕ ਜ਼ਿਲੇ ਵਾਸਤੇ ਇਕ-ਇੱਕ ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਦਾ ਐਲਾਨ ਕੀਤਾ। ਸੂਬੇ ਵਿੱਚ ਕੋਵਿਡ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਕਿਹਾ ਕਿ ਮਹਾਂਮਾਰੀ ਨਾਲ ਲੜਾਈ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਉਨਾਂ ਸਿਹਤ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਵਾਇਰਸ ਨੂੰ ਹਰਾਉਣ ਲਈ ਹਫ਼ਤੇ ਵਿੱਚ ਦੋ ਦਿਨ (ਮੰਗਲਵਾਰ ਅਤੇ ਸੁੱਕਰਵਾਰ) ਨੂੰ ਵੱਡੇ ਪੱਧਰ ’ਤੇ ਟੀਕਾਕਰਨ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕੀਤਾ ਜਾ ਸਕੇ।ਉਨਾਂ ਅਪ੍ਰੈਲ ਮਹੀਨੇ ਲਈ ਸੂਬੇ ਦਾ ਹਫ਼ਤਾਵਾਰੀ ਟੀਚਾ 16 ਲੱਖ ਤੋਂ ਵੱਧ ਵਿਅਕਤੀਆਂ ਦੇ ਟੀਕਾਕਰਨ ਦਾ ਮਿੱਥਿਆ।

ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕਰਦਿਆਂ ਉਨਾਂ ਕਿਹਾ ਕਿ ਹਫਤੇ ਦੇ ਸਾਰੇ ਦਿਨਾਂ ਦੌਰਾਨ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਸਿਹਤ ਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਨ ਦੀ ਕੋਈ ਉਮਰ ਹੱਦ ਨਹੀਂ ਹੈ। ਉਨਾਂ ਅੱਗੇ ਕਿਹਾ ਉੱਚ ਅਧਿਕਾਰੀ ਟੀਕਾਕਰਨ ਰਜਿਸਟ੍ਰੇਸ਼ਨ ਲਈ ਕਰਮਚਾਰੀਆਂ ਨੂੰ ਜ਼ਰੂਰੀ ਕਰਮਚਾਰੀਆਂ ਦੀ ਸੂਚੀ ’ਚੋਂ ਅਧਿਕਾਰਤ ਕਰ ਸਕਦੇ ਹਨ।

ਪ੍ਰਸ਼ਾਸਕੀ ਸਕੱਤਰਾਂ, ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ/ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਰਾਜ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਮੂਨੇ ਲੈਣ ਦੀ ਗਿਣਤੀ ਵਧਾ ਕੇ ਪ੍ਰਤੀ ਦਿਨ 50, 000 ਕੀਤੀ ਜਾਵੇ ਅਤੇ ਹਰੇਕ ਪਾਜ਼ੇਟਿਵ ਵਿਅਕਤੀ ਪਿੱਛੇ ਘੱਟੋ-ਘੱਟ 20 ਸੰਪਰਕਾਂ ਦਾ ਪਤਾ ਲਗਾ ਕੇ  ਉਹਨਾਂ ਦਾ ਪ੍ਰੋਟੋਕੋਲ ਅਨੁਸਾਰ ਟੈਸਟ ਕਰਵਾਇਆ ਜਾਵੇ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। 

ਮੀਟਿੰਗ ਵਿੱਚ ਦੱਸਿਆ ਗਿਆ ਕਿ ਹੁਣ ਤੱਕ 16 ਲੱਖ ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ ਅਤੇ ਟੀਕਾਕਰਨ ਤੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਹੀ ਵਾਇਰਸ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਰਸਤਾ ਹਨ।

ਉਨਾਂ ਸਬੰਧਤ ਵਿਭਾਗਾਂ ਨੂੰ ਯੋਜਨਾਬੱਧ ਮੀਡੀਆ ਮੁਹਿੰਮਾਂ ਚਲਾ ਕੇ ਟੀਕਾਕਰਨ ਪ੍ਰਤੀ ਕਿਸੇ ਤਰਾਂ ਦੀ ਹਿਚਕਿਚਾਹਟ ਜਾਂ ਝਿਜਕ ਦੇ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਬਾਰੇ ਗੱਲ ਕਰਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵਿਭਾਗ ਕੋਲ ਸਟਾਫ਼ ਦੀ ਕਮੀ ਹੋਣ ਦੀ ਸੂਰਤ ਵਿੱਚ ਹੋਰਨਾਂ ਵਿਭਾਗਾਂ ਦੇ ਸਟਾਫ਼ ਦੀ ਵਰਤੋਂ ਕੀਤੀ ਜਾਵੇ। ਉਹਨਾਂ ਅੱਗੇ ਕਿਹਾ ਕਿ ਸਿਹਤ ਅਧਿਕਾਰੀ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣਗੇ। ਉਹ ਹਰੇਕ ਘਰੇਲੂ ਇਕਾਂਤਵਾਸ ਅਧੀਨ ਮਰੀਜ਼ ਤੱਕ ਦਸ ਦਿਨਾਂ ਵਿੱਚ ਤਿੰਨ ਵਾਰ ਪਹੁੰਚ ਕਰਨਗੇ। ਜੇਕਰ ਕਿਸੇ ਮਰੀਜ ਦੀ ਸਥਿਤੀ ਵਿਗੜਦੀ ਹੈ ਤਾਂ ਮੌਤ ਦਰ ਨੂੰ ਕਾਬੂ ਵਿੱਚ ਰੱਖਣ ਲਈ ਮਰੀਜ਼ ਨੂੰ ਜਿੰਨੀ ਜਲਦੀ ਹੋ ਸਕੇ ਹਸਪਤਾਲ ਭੇਜਣਾ ਯਕੀਨੀ ਬਣਾਇਆ ਜਾਵੇਗਾ।

 ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਲਈ ਹੋਰ 50000 ਫ਼ਤਿਹ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਕੋਵਿਡ ਵੈਕਸੀਨ ਦੀ ਕੋਈ ਘਾਟ ਨਹੀਂ ਹੈ। ਉਨਾਂ ਨੇ ਜ਼ਿਲਾ ਪ੍ਰਸਾਸਨ ਨੂੰ ਟੀਕਾਕਰਨ ਦੀ ਨਿਰਵਿਘਨ ਸਪਲਾਈ ਲਈ ਰੋਜਾਨਾ ਈਵਿਨ ਪੋਰਟਲ ਅਪਡੇਟ ਕਰਨ ਲਈ ਕਿਹਾ। ਕੋਵਿਡ ਪਾਜ਼ੇਟਿਵ ਵਿਅਕਤੀਆਂ ਨੂੰ ਦੂਜਿਆਂ ਨਾਲ ਰਲਣ ਤੋਂ ਰੋਕਣ ਵਾਸਤੇ ਕੋਵਾ ਐਪ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜਾਂ ਦੀ ਜੀਓ-ਫੈਂਸਿੰਗ ਕੀਤੀ ਜਾ ਰਹੀ ਹੈ।

ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਵਿੱਚ ਪੁਲਿਸ ਫੋਰਸ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਕੁੱਲ 65611 ਪੁਲਿਸ ਮੁਲਾਜਮਾਂ ਨੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲੈ ਲਈ ਹੈ ਜੋ ਕਿ ਕੁੱਲ ਪੁਲਿਸ ਫੋਰਸ ਦਾ ਲਗਭਗ 79 ਫ਼ੀਸਦੀ ਹੈ। ਮੁੱਖ ਮੰਤਰੀ ਪੰਜਾਬ ਦੇ ਨਿਰਦੇਸਾਂ ‘ਤੇ ਪੁਲਿਸ ਨੇ ਕੋਵਿਡ-19 ਸਬੰਧੀ ਨਿਯਮਾਂ ਦੇ ਲਾਗੂਕਰਨ ਲਈ ਮੁਹਿੰਮ ਵੀ ਅਰੰਭੀ ਹੈ ਜਿਸ ਤਹਿਤ ਮਾਸਕ ਨਾ ਪਹਿਨਣ ਵਾਲਿਆਂ ਦੇ ਚਲਾਨ ਕਰਨ ਤੋਂ ਇਲਾਵਾ ਉਨਾਂ ਨੂੰ ਟੈਸਟਿੰਗ ਸੈਂਟਰਾਂ ਵਿੱਚ ਲਿਜਾਇਆ ਜਾ ਰਿਹਾ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ, ਜੰਗਲਾਤ ਅਤੇ ਜੰਗਲੀ ਜੀਵ ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਸੀਮਾ ਜੈਨ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

Subscribe