Friday, November 22, 2024
 

ਪੰਜਾਬ

ਸੂਬੇ ਵਿੱਚ ਖਰੀਦ ਦੇ ਦੂਸਰੇ ਦਿਨ 66321 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

April 11, 2021 10:11 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵੱਲੋਂ 66321 ਮੀਟਿ੍ਰਕ ਟਨ  ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ  66321 ਮੀਟਿ੍ਰਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੀ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 15788  ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 19859 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 14855 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 9639 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 170 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗੀ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 6010 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਦੂਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 68963 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 

Have something to say? Post your comment

 
 
 
 
 
Subscribe