Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਚੰਡੀਗੜ੍ਹ / ਮੋਹਾਲੀ

ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ

April 11, 2021 10:29 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਮੈਡੀਕਲ ਕੌਂਸਲ ਵਲੋਂ ਡਾ. ਧਰੂਵਿਕਾ ਤਿਵਾੜੀ ਦਾ ਡਾ. ਗੁਰਮੇਜ ਸਿੰਘ ਗਿੱਲ ਯਾਦਗਾਰੀ ਗੋਲਡ ਮੈਡਲ ਨਾਲ ਸਨਮਾਨ ਕੀਤਾ ਗਿਆ।

ਪੰਜਾਬ ਮੈਡੀਕਲ ਕੌਂਸਲ ਨੇ ਇਹ ਪੁਰਸਕਾਰ ਜਲੰਧਰ ਤੋਂ ਮਰਹੂਮ ਡਾ. ਗੁਰਮੇਜ ਸਿੰਘ ਗਿੱਲ ਦੀ ਯਾਦ ਵਿੱਚ ਸ਼ੁਰੂ ਕੀਤਾ ਹੈ, ਜਿਨਾਂ ਦਾ ਬੀਤੇ ਵਰੇ ਦਿਹਾਂਤ ਹੋ ਗਿਆ ਸੀ। ਡਾ. ਗੁਰਮੇਜ ਸਿੰਘ ਗਿੱਲ  ਪੰਜਾਬ ਮੈਡੀਕਲ ਕੌਂਸਲ ਦੇ ਸਾਬਕਾ ਮੈਂਬਰ ਅਤੇ ਸਾਬਕਾ ਉਪ ਪ੍ਰਧਾਨ ਸਨ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੇ ਮੈਂਬਰ ਵੀ ਰਹੇ ਸਨ। ਇਸ ਪੁਰਸਕਾਰ ਨੂੰ ਉਹਨਾਂ ਦੇ ਪਰਿਵਾਰ ਵਲੋਂ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਪੁਰਸਕਾਰ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਤੋਂ ਐਮ.ਬੀ.ਬੀ.ਐਸ. ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ। ਪੁਰਸਕਾਰ ਜੇਤੂ ਵਿਦਿਆਰਥੀ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਡਾ ਏ ਐਸ ਸੇਖੋਂ ਵੱਲੋਂ ਅੱਜ ਇਥੇ ਇਹ ਸਨਮਾਨ ਹਾਸਲ ਕਰਨ  ਡੀ.ਐਮ.ਸੀ. ਲੁਧਿਆਣਾ ਤੋਂ ਪਾਸ ਹੋਏ  ਟਾਪਰ ਡਾ ਧਰੂਵਿਕਾ ਤਿਵਾੜੀ ਨੂੰ ਦਿੱਤਾ ਗਿਆ। 

ਸਮਾਰੋਹ ਦਾ ਸੰਚਾਲਨ ਰਜਿਸਟਰਾਰ ਪੀਐਮਸੀ ਡਾ ਆਕਾਸ਼ ਦੀਪ ਅਗਰਵਾਲ ਨੇ ਕੀਤਾ।  

ਇਸ ਮੌਕੇ  ਡਾ ਮਨੋਜ ਸੋਬਤੀ, ਡਾ ਐਸ ਪੀ ਐਸ ਸੂਚ, ਡਾ ਸੁਸ਼ੀਲ ਸਹਿਗਲ, ਡਾ ਵਿਜੇ ਕੁਮਾਰ, ਡਾ ਭਗਵੰਤ ਸਿੰਘ, ਡਾ ਬੀ ਐੱਸ ਵਾਲੀਆ, ਡਾ ਗੁਰਪ੍ਰੀਤ ਗਿੱਲ ਅਤੇ ਡਾ ਪਿ੍ਰਤਪਾਲ ਸਿੰਘ, ਡਾ ਜਸਬੀਰ ਕੌਰ ਗਿੱਲ, ਡਾ ਐਚ ਐੱਸ ਗਿੱਲ, ਡਾ ਗੁਰਬੀਰ ਗਿੱਲ, ਡਾ ਮਨਰਾਜ ਕੌਰ, ਡਾ ਨਵਜੋਤ ਦਹੀਆ, ਡਾ ਗੁਰਮੋਹਨ ਸੰਧੂ ਅਤੇ ਡਾ ਹਰਮੋਹਨ ਕੌਰ ਸੰਧੂ (ਮੈਂਬਰ ਪੀਪੀਐਸਸੀ) ਹਾਜ਼ਰ ਸਨ।  

 

Have something to say? Post your comment

Subscribe