Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਚੰਡੀਗੜ੍ਹ / ਮੋਹਾਲੀ

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਨਿਕਲੀਆਂ ਕਲਰਕਾਂ ਦੀਆਂ ਅਸਾਮੀਆਂ, ਇੰਝ ਕਰੋ ਅਪਲਾਈ

April 12, 2021 09:07 PM
ਚੰਡੀਗੜ੍ਹ (ਸੱਚੀ ਕਲਮ ਬਿਊਰੋ) :  ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ ਦਿੱਤੀ ।
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ  ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ। 
ਸ੍ਰੀ ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
 

Have something to say? Post your comment

Subscribe