Friday, November 22, 2024
 

ਪੰਜਾਬ

ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ 178542 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

April 12, 2021 10:15 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 178542 ਮੀਟਿ੍ਰਕ ਟਨ ਖਰੀਦ ਕੀਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ  178542 ਮੀਟਿ੍ਰਕ ਟਨ ਕਣਕ ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 46599  ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 44615 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 43302 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 27089 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ। 

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 600 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 16337 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  247505 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।   

 

Have something to say? Post your comment

 
 
 
 
 
Subscribe