ਸੰਯੁਕਤ ਰਾਸ਼ਟਰ (ਏਜੰਸੀਆਂ) : ਵਿਸ਼ਵ ਸਿਹਤ ਸੰਗਠਨ (ਡਬਲਯੂ ਐਚ ਓ) ਦੇ ਮੁਖੀ ਟੇਡਰਸ ਅਧਨਮ ਘੇਬਰੇਸਸ ਨੇ ਕੋਰੋਨਾ ਦੇ ਖਾਤਮੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮਹਾਂਮਾਰੀ ਦੇ ਖਾਤਮੇ ਲਈ ਲੰਮਾ ਪੈਂਡਾ ਤੈਅ ਕਰਨਾ ਪਏਗਾ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ’ਤੇ ਕੋਵਿਡ-19 ਵੈਕਸੀਨ ਦੀਆਂ 780 ਮਿਲੀਅਨ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ’ਤੇ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਅਨੁਸਾਰ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਇਸ ਮਹਾਂਮਾਰੀ ਨੂੰ ਕਾਬੂ ਕਰਨ ਲਈ ਸਿਹਤ ਸਬੰਧੀ ਉਪਾਵਾਂ ਨੂੰ ਅਪਣਾਉਣਾ ਹੋਵੇਗਾ।
ਸਾਲ 2019 ਦੇ ਦਸੰਬਰ ’ਚ ਚੀਨ ਦੇ ਵੁਹਾਨ ਸ਼ਹਿਰ ਤੋਂ ਨਿਕਲੇ ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ 13 ਕਰੋੜ 65 ਲੱਖ 400 ਤੋਂ ਵੱਧ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਦਕਿ 29 ਲੱਖ 44 ਹਜ਼ਾਰ 500 ਤੋਂ ਵੱਧ ਮਰੀਜ਼ਾਂ ਨੇ ਇਸ ਮਹਾਂਮਾਰੀ ਦੇ ਚਲਦਿਆਂ ਦਮ ਤੋੜ ਦਿੱਤਾ।