Friday, November 22, 2024
 

ਪੰਜਾਬ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ, ਮੁੱਖ ਮੰਤਰੀ ਨੇ ਕੀਤਾ ਰੱਦ

April 13, 2021 05:31 PM

ਚੰਡੀਗੜ੍ਹ : ਐੱਸ. ਆਈ. ਟੀ. ਦੇ ਸੀਨੀਅਰ ਅਫ਼ਸਰ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਰਨ ਇਹ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਂਡ ਸਬੰਧੀ ਹੋਈ ਗੋਲੀਬਾਰੀ ਦੀ ਜਾਂਚ ਲਈ ਐੱਸ.ਆਈ.ਟੀ. ਗਠਤ ਕੀਤੀ ਗਈ ਸੀ ਪਰ ਇਸ ਜਾਂਚ ਰਿਪੋਰਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਤੇ ਸ਼ੁੱਕਰਵਾਰ ਨੂੰ ਖਾਰਜ ਕਰ ਦਿੱਤਾ।

ਹੁਣ ਪੰਜਾਬ ਵਿਚ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤਾ ਅਤੇ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਅਕਤੂਬਰ 2015 ਵਿਚ ਗੋਲੀਕਾਂਡ ਜਾਂਚ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਐੱਸ. ਆਈ. ਟੀ. ਬਣਾਈ ਗਈ ਸੀ ਅਤੇ ਉਦੋਂ ਤੋਂ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਚਰਚਾ ਵਿਚ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ ਕੁੰਵਰ ਵਿਜੇ ਪ੍ਰਤਾਪ ’ਤੇ ਪੱਖ-ਪਾਤ ਦੇ ਦੋਸ਼ ਵੀ ਲੱਗਦੇ ਰਹੇ ਸਨ।

ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਭੇਜੀ ਗਈ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਕੁੰਵਰ ਵਿਜੇ ਪ੍ਰਤਾਪ ਜੋ ਇਸ ਸਮੇਂ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਦੀ ਜਾਂਚ ਕਰ ਰਹੇ ਹਨ ਅਤੇ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਕਰ ਰਹੇ ਹਨ, ਦੀ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਪਟੀਸ਼ਨ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ।
ਦਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਭੀੜ ’ਤੇ ਕੋਟਕਪੂਰਾ ਵਿਚ ਪੁਲਿਸ ਵਲੋਂ ਗੋਲੀਬਾਰੀ ਕੀਤੀ ਗਈ ਸੀ ਅਤੇ ਇਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਮਾਮਲੇ ’ਚ ਗਠਿਤ ਐੱਸ.ਆਈ.ਟੀ. ਨੇ ਮਾਮਲੇ ਦੀ ਜਾਂਚ ਕੀਤੀ ਸੀ। ਇਸ ਦੇ ਆਧਾਰ ’ਤੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ. ਜੀ. ਪਰਮਰਾਜ ਉਮਰਾਨੰਗਲ ਨੂੰ ਸਹਿ-ਮੁਲਜ਼ਮ ਬਣਾਇਆ ਗਿਆ ਸੀ।
  ਇਥੇ ਹੀ ਬਸ ਨਹੀਂ ਹਾਈਕੋਰਟ ਨੇ ਨਵੇਂ ਸਿਰੇ ਤੋਂ ਐੱਸ.ਆਈ.ਟੀ. ਬਣਾਉਣ ਅਤੇ ਮੁੜ ਜਾਂਚ ਦੇ ਹੁਕਮ ਵੀ ਜਾਰੀ ਕੀਤੇ। ਨਾਲ ਹੀ ਕਿਹਾ ਕਿ ਐੱਸ.ਆਈ.ਟੀ. ਦੇ ਮੁਖੀ ਰਹੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਵੀਂ ਐੱਸ.ਆਈ.ਟੀ. ਵਿਚ ਸ਼ਾਮਲ ਨਾ ਕੀਤਾ ਜਾਵੇ ਜਿਨ੍ਹਾਂ ’ਤੇ ਪਟੀਸ਼ਨਰ ਨੇ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰਨ ਅਤੇ ਜ਼ਬਰਨ ਮੁਲਜ਼ਮ ਬਣਾਏ ਜਾਣ ਦੀ ਗੱਲ ਕਹੀ ਸੀ। ਇਹ ਵੀ ਆਖਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਆਹਤ ਹੋਏ ਸਨ, ਅਤੇ ਇਸੇ ਦੇ ਚੱਲਦੇ ਉਨ੍ਹਾਂ ਅਸਤੀਫ਼ਾ ਦਿੱਤਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe