Saturday, November 23, 2024
 

ਰਾਸ਼ਟਰੀ

Farmer Protest : ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

April 14, 2021 01:23 PM

ਗਾਜ਼ਿਆਬਾਦ, 14 ਅਪ੍ਰੈਲ : ਯੂਪੀ ਗੇਟ ’ਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੂੰ ਇੱਕ ਨੌਜਵਾਨ ਨੇ ਫੋਨ ’ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ।
ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੇ ਇੱਕ ਮੈਂਬਰ ਵਿਪਿਨ ਕੁਮਾਰ ਵੱਲੋਂ ਕੋਸ਼ਾਂਬੀ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਨੇ ਰਿਪੋਰਟ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਨੀ ਵਾਸੀ ਵਿਪਿਨ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਲਗਭਗ ਇੱਕ ਮਹੀਨੇ ਤੋਂ ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ ਇੱਕ ਮੋਬਾਇਲ ਨੰਬਰ ਤੋਂ ਕਾਲ ਆ ਰਹੀ ਹੈ।
ਫੋਨ ਕਰਨ ਵਾਲਾ ਸ਼ਖਸ ਗਾਲ਼ਾਂ ਕੱਢਦਾ ਹੈ ਅਤੇ ਵਿਰੋਧ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਇਸ ਦੇ ਨਾਲ ਹੀ ਵਾਟਸਐਪ ’ਤੇ ਵੀ ਮੈਸੇਜ ਭੇਜ ਕੇ ਇਤਰਾਜ਼ਯੋਗ ਸ਼ਬਦ ਦੀ ਵਰਤੋਂ ਕਰ ਰਿਹਾ ਹੈ। ਕਾਫ਼ੀ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਸਮਝਾਇਆ ਅਤੇ ਨਜ਼ਰਅੰਦਾਜ਼ ਵੀ ਕੀਤਾ, ਪਰ ਉਹ ਲਗਾਤਾਰ ਕਾਲ ਕਰਕੇ ਭੱਦੀ ਸ਼ਬਦਾਵਲੀ ਵਰਤ ਰਿਹਾ ਹੈ ਅਤੇ ਧਮਕੀ ਦੇ ਰਿਹਾ ਹੈ।
ਵਿਪਿਨ ਕੁਮਾਰ ਨੇ ਦੱਸਿਆ ਕਿ ਘਟਨਾ ਬਾਰੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਉਸ ਸ਼ਖਸ ਦਾ ਮੋਬਾਇਲ ਨੰਬਰ ਅਤੇ ਮੈਸੇਜ ਦੀ ਫੋਟੋ ਖਿੱਚ ਕੇ ਕੌਸ਼ਾਂਬੀ ਥਾਣੇ ਵਿੱਚ ਸ਼ਿਕਾਇਤ ਦਿੱਤੀ। ਪੁਲਿਸ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਦੀ ਮੋਬਾਇਲ ਦੀ ਲੋਕੇਸ਼ਨ ਆਗਰਾ ਮੰਡਲ ਦੇ ਫਿਰੋਜ਼ਾਬਾਦ ਦੀ ਹੈ।
ਪੁਲਿਸ ਦੀ ਟੀਮ ਨੰਬਰ ਦੀ ਡਿਟੇਲ ਕੱਢਵਾ ਰਹੀ ਹੈ। ਸੀਨੀਅਰ ਪੁਲਿਸ ਅਧਿਕਾਰੀ ਗਿਆਨੇਂਦਰ ਸਿੰਘ ਦੱਸਿਆ ਕਿ ਸ਼ਿਕਾਇਤ ’ਤੇ ਆਈਟੀ ਐਕਟ ਅਤੇ ਧਮਕੀ ਦੇਣ ਦੇ ਮਾਮਲੇ ਤਹਿਤ ਰਿਪੋਰਟ ਦਰਜ ਕਰ ਲਈ ਗਈ ਹੈ। ਪੁਲਿਸ ਦੀਆਂ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਯੂਪੀ ਗੇਟ ’ਤੇ 27 ਨਵੰਬਰ ਤੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਧਰਨਾ ਸ਼ੁਰੂ ਕੀਤਾ ਸੀ। 26 ਦਸੰਬਰ ਨੂੰ ਰਾਕੇਸ਼ ਟਿਕੈਤ ਨੂੰ ਇੱਕ ਫੋਨ ਨੰਬਰ ਤੋਂ ਕਾਲ ਆਈ ਸੀ। ਕਾਲ ਕਰਨ ਵਾਲੇ ਸ਼ਖਸ ਨੇ ਧਮਕੀ ਦਿੱਤੀ ਸੀ। ਅਰਜੁਨ ਬਾਲਿਆਨ ਵੱਲੋਂ ਕੌਸ਼ਾਂਬੀ ਥਾਣੇ ਵਿੱਚ ਰਿਪੋਰਟ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਰਾਕੇਸ਼ ਟਿਕੈਤ ਦੀ ਸੁਰੱਖਿਆ ਵੀ ਵਧਾਈ ਗਈ ਸੀ। ਕੌਸ਼ਾਂਬੀ ਪੁਲਿਸ ਨੇ ਕਾਲ ਕਰਨ ਵਾਲੇ ਮਾਨਵ ਮਿਸ਼ਰਾ ਵਾਸੀ ਭਾਗਲਪੁਰ ਬਿਹਾਰ ਨੂੰ ਫੜ੍ਹ ਕੇ ਕੋਰਟ ਵਿੱਚ ਪੇਸ਼ ਕੀਤਾ ਸੀ।

 

Have something to say? Post your comment

 
 
 
 
 
Subscribe