ਪੰਚਕੂਲਾ : ਪੰਚਕੂਲਾ ਦੇ ਪਿੰਜੌਰ 'ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਪਿਤਾ ਨੇ ਆਪਣੀਆਂ 2 ਬੇਟੀਆਂ ਦਾ ਗਲਾ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਘਟਨਾ ਪਿੰਜੌਰ ਦੇ ਪਿੰਡ ਗੋਰਖਨਾਥ (ਮਡਾਵਾਲਾ) ਦੀ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ 'ਚ ਡਰ ਦਾ ਮਾਹੌਲ ਹੈ। 2 ਬੇਟੀਆਂ ਦਾ ਕਤਲ ਕਰਨ ਤੋਂ ਬਾਅਦ ਦੋਸ਼ੀ ਪਿਤਾ ਹਬੀਬ ਮੌਕੇ 'ਤੇ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਚਕੂਲਾ ਦੇ ਡੀ.ਸੀ.ਪੀ. ਕਮਲਦੀਪ ਗੋਇਲ ਨੇ ਦੱਸਿਆ ਕਿ ਅਜੇ ਤੱਕ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਪਿਤਾ ਹਬੀਬ ਉੱਤਰ ਪ੍ਰਦੇਸ਼ ਦੇ ਬਿਜਨੌਰ ਦਾ ਰਹਿਣ ਵਾਲਾ ਹੈ। ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ।