ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਛੇਵੇਂ ਦਿਨ 767913 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 767913 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 208067 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 173933 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 178805 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 118824 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 41534 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 46750 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਛੇਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1824310 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।