Friday, November 22, 2024
 

ਰਾਸ਼ਟਰੀ

Deep Sidhu (ਦੀਪ ਸਿੱਧੂ) ਦੀ ਜ਼ਮਾਨਤ ਮਗਰੋਂ ਫਿਰ ਕੀਤਾ ਗ੍ਰਿਫ਼ਤਾਰੀ

April 17, 2021 05:26 PM

ਨਵੀਂ ਦਿੱਲੀ, 17 ਅਪ੍ਰੈਲ : ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਮਗਰੋਂ ਮੁੜ ਗ੍ਰਿਫ਼ਤਾਰੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਏ. ਐੱਸ. ਆਈ. ਵਿਭਾਗ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਦਿੱਲੀ ਸਥਿਤ ਸਥਾਨਕ ਕੋਰਟ ਤੋਂ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗ੍ਰਿਫ਼ਤਾਰ ਕਰ ਲਿਆ ਗਿਆ।
  ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨਾਂ ਵਲੋਂ 26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਅੱਜ ਹੀ ਸਵੇਰੇ ਜ਼ਮਾਨਤ ਮਿਲੀ ਸੀ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ’ਤੇ ਜ਼ਮਾਨਤ ਦਿੱਤੀ ਗਈ ਸੀ। ਤੀਸ ਹਜ਼ਾਰੀ ਅਦਾਲਤ ਨੇ ਆਪਣੇ ਹੁਕਮ ’ਚ ਕਿਹਾ ਹੈ ਕਿ ਦੀਪ ਸਿੱਧੂ ਜਾਂਚ ’ਚ ਪੁਲਸ ਦੀ ਮਦਦ ਕਰੇਗਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਨਹੀਂ ਕਰੇਗਾ। ਆਪਣੇ ਫੋਨ ਨੂੰ 24 ਘੰਟੇ ਆਨ ਰੱਖੇਗਾ ਅਤੇ ਆਪਣੀ ਲੌਕੇਸ਼ਨ ਦੀ ਜਾਣਕਾਰੀ ਜਾਂਚ ਅਧਿਕਾਰੀ ਨੂੰ ਦਵੇਗਾ।

 

Have something to say? Post your comment

 
 
 
 
 
Subscribe