Friday, November 22, 2024
 

ਪੰਜਾਬ

ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 6000 ਤੋਂ ਵੱਧ ਲੋਕਾਂ ਨੇ ਕੋਵਿਡ ਤੋਂ ਬਚਾਅ ਦਾ ਟੀਕਾ ਲਵਾਇਆ

April 18, 2021 09:01 PM

ਸੂਬਾ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਧਿਰਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਸਥਾਪਤ ਕੀਤੇ-ਲਾਲ ਸਿੰਘ

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ-19 ਦੇ ਸੁਰੱਖਿਆ  ਉਪਾਵਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੇ ਟੀਕਾਕਰਨ ਲਈ ਅਨਾਜ ਮੰਡੀਆਂ ਵਿਚ ਵਿਸ਼ੇਸ਼ ਕੈਂਪ ਵੀ ਸ਼ੁਰੂ ਕੀਤੇ ਹਨ ਜਿਨ੍ਹਾਂ ਵਿਚ ਹੁਣ ਤੱਕ 6000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦੇ ਟੀਕੇ ਲਾਏ ਗਏ ਹਨ।

        ਪੰਜਾਬ ਸਰਕਾਰ ਨੇ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕੋਵਿਡ ਵੈਕਸੀਨ ਦੇ ਵਿਸ਼ੇਸ਼ ਕੈਂਪ ਲਾਏ ਹਨ ਤਾਂ ਕਿ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਆਉਣ ਵਾਲੇ 45 ਸਾਲ ਤੋਂ ਵੱਧ ਉਮਰ ਵਰਗ ਦੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਧਿਰਾਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾ ਸਕੇ।

 ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ 6000 ਯੋਗ ਵਿਅਕਤੀਆਂ ਨੂੰ ਵੈਕਸੀਨ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿਚ ਮੰਡੀਆਂ ‘ਚ ਜਿਣਸ ਵੇਚਣ ਲਈ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਬੰਧਤ ਵਿਅਕਤੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਨਾਜ ਮੰਡੀਆਂ ਵਿਚ ਸਥਾਪਤ ਕੈਂਪਾਂ ਰਾਹੀਂ ਟੀਕਾਕਰਨ ਲਈ ਪਟਿਆਲਾ ਜਿਲ੍ਹਾ ਮੋਹਰੀ ਚੱਲ ਰਿਹਾ ਹੈ ਜਿੱਥੇ ਹੁਣ ਤੱਕ 1230 ਯੋਗ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਲਈ ਖੁਰਾਕ ਦਿੱਤੀ ਜਾ ਚੁੱਕੀ ਹੈ।ਇਸ ਤੋਂ ਬਾਅਦ ਫਿਰੋਜ਼ਪੁਰ ਅਤੇ ਬਠਿੰਡਾ ਜਿਲ੍ਹੇ ਹਨ ਜਿੱਥੇ ਹੁਣ ਤੱਕ ਕ੍ਰਮਵਾਰ 1179 ਅਤੇ 800 ਵਿਅਕਤੀਆਂ ਨੂੰ ਮੰਡੀਆਂ ਵਿਚ ਕੈਂਪਾਂ ਰਾਹੀਂ ਵੈਕਸੀਨ ਦਿੱਤੀ ਜਾ ਚੁੱਕੀ ਹੈ।

 ਚੇਅਰਮੈਨ ਨੇ ਅੱਗੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖਰੀਦ ਏਜੰਸੀਆਂ ਦੇ ਸਟਾਫ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਾਸਤੇ ਜਿਲ੍ਹਾ ਪੱਧਰ ਉਤੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਇਸ ਟੀਕਾਕਰਨ ਮੁਹਿੰਮ ਹੇਠ ਲਿਆਉਣ ਲਈ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਹਾੜ੍ਹੀ ਦੇ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਰੀਆਂ ਧਿਰਾਂ ਦੀ ਸਿਹਤ ਨੂੰ ਵੀ ਸੁਰੱਖਿਅਤ ਬਣਾਇਆ ਜਾ ਸਕੇ।

 

Have something to say? Post your comment

 
 
 
 
 
Subscribe