ਨਵੀਂ ਦਿੱਲੀ (ਏਜੰਸੀਆਂ) : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਜਾਣਕਾਰੀ ਨੂੰ ਉਨ੍ਹਾਂ ਨੇ ਆਪਣੇ ਆਧਿਕਾਰਤ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤਾ ਤੇ ਅਪੀਲ ਕੀਤੀ ਹੈ ਕਿ ਹਾਲ ਹੀ ਦਿਨਾਂ ’ਚ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ’ਚ ਆਏ ਹਨ, ਕੋਰੋਨਾ ਨਾਲ ਜੁੜੇ ਸਾਰੇ ਪ੍ਰੋਟੋਕਾਲ ਦਾ ਪਾਲਨ ਕਰਨ ਤੇ ਸੁਰੱਖਿਅਤ ਰਹਿਣ।
ਦੱਸਣਯੋਗ ਹੈ ਕਿ ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ , ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕਾਂਗਰਸ ਦੇ ਇਕ ਹੋਰ ਸੀਨੀਅਰ ਆਗੂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਨਫੈਕਟਿਡ ਹੋਣ ਤੋਂ ਬਾਅਦ ਹਸਪਤਾਲ ’ਚ ਭਰਤੀ ਕੀਤਾ ਗਿਆ ਸੀ। 88 ਸਾਲਾ ਮਨਮੋਹਨ ਸਿੰਘ ਨੂੰ ਕੋਰੋਨਾ ਵੈਕਸੀਨ - ਕੋਵੈਕਸੀਨ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।