ਚੰਡੀਗੜ੍ਹ (ਏਜੰਸੀਆਂ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਅਤੇ ਉਹ ਦੋਸ਼ ਲਾਉਣ ਵਾਲੇ ਆਈਜੀ ਦੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਈਜੀ ਨੇ ਕਿਹਾ ਕਿ ਸੀ ਸੁਖਬੀਰ ਨੇ ਮੁੱਖ ਗਵਾਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਨੌਕਰੀ ਦੇ ਵਾਅਦੇ ਦੇ ਨਾਲ ਲੁਭਾਉਣ ਦੀ ਕੋਸ਼ਿਸ਼ ਕੀਤੀ। ਬਾਦਲ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਆਈਜੀ ਨੂੰ ਅਕਾਲੀ ਦਲ ਅਤੇ ਬਾਦਲ ਪਰਵਾਰ ਨੂੰ ਨਿਸ਼ਾਨਾ ਬਣਾਉਣ ਦਾ ਜਨੂੰਨ ਸਵਾਰ ਸੀ ਅਤੇ ਇਸੇ ਮਕਸਦ ਨਾਲ ਉਨ੍ਹਾਂ ਨੇ ਸੂਬੇ ਦੇ ਡੀਜੀਪੀ ਨੂੰ ਮਾੜੀ ਸੋਚ ਨਾਲ ਪੱਤਰ ਭੇਜ ਕੇ ਇਹ ਗਲਤ ਦੋਸ਼ ਲਗਾਏ। ਉਨ੍ਹਾਂ ਨੇ ਕਿਹਾ ਕਿ ਆਈਜੀ ਨੂੰ ਹਾਈ ਕੋਰਟ ਵਿਚ ਕੋਟਕਪੂਰਾ ਗੋਲੀ ਕਾਂਡ ਦੀ ਕਾਰਵਾਈ ਦੇ ਬਾਰੇ ਵਿਚ ਪਤਾ ਸੀ ਕਿ ਉਨ੍ਹਾਂ ਦੀ ਜਾਂਚ ਨੂੰ ਖਾਰਜ ਕਰ ਦਿੱਤਾ ਜਾਵੇਗਾ। ਹਾਲ ਹੀ ਦੇ ਦੋਸ਼ ਇਸ ਡੂੰਘੀ ਸਾਜ਼ਿਸ਼ ਅਤੇ ਹਤਾਸ਼ਾ ਦਾ ਨਤੀਜਾ ਹੈ ਅਤੇ ਇਸ ਦਾ ਮਕਸਦ ਕਾਂਗਰਸ ਪਾਰਟੀ ਦੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਮਾਮਲੇ ਦਾ ਸਿਆਸੀਕਰਣ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਈਜੀ ਨੇ ਕਾਂਗਰਸ ਸਰਕਾਰ ਦੇ ਕਹਿਣ ’ਤੇ ਅਕਾਲੀ ਦਲ ਅਤੇ ਉਸ ਦੇ ਸੀਨੀਅਰ ਨੇਤਾਵਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਲੇਕਿਨ ਨਾਕਾਮ ਰਹੇ।
ਉਧਰ ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਗਵਾਹ ਅਜੀਤ ਸਿੰਘ ਨੇ ਕੈਪਟਨ ਸਰਕਾਰ ’ਤੇ ਗੋਲੀ ਕਾਂਡ ਦੀ ਸਹੀ ਤਰੀਕੇ ਨਾਲ ਹਾਈ ਕੋਰਟ ਵਿਚ ਪੈਰਵੀ ਨਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਪੰਜਾਬ ਦੇ ਅਟਾਰਨੀ ਜਨਰਲ ਨੂੰ ਵੀ ਬਦਲਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਵੀ ਨੇਤਾ ਨੇ ਨੌਕਰੀ ਦਾ ਕੋਈ ਆਫਰ ਨਹੀਂ ਦਿੱਤਾ।