ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀਆਂ ਸੇਵਾਵਾਂ ਹੋਰ ਇਕ ਸਾਲ ਲਈ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ ਭਰੀਆਂ ਗਈਆਂ ਕੱਚੀਆਂ ਅਸਾਮੀਆਂ ਨੂੰ ਸਾਲ 2021-22 ਦੌਰਾਨ ਵੀ ਜਾਰੀ ਰੱਖਣ ਲਈ ਵਿਭਾਗ ਨੇ ਸਹਿਮਤੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਹੁਣ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਹੋਰ ਇਕ ਸਾਲ ਲਈ ਹੋਰ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਦਾ ਇਸ ਫ਼ੈਸਲੇ ਨਾਲ ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਦਾ ਕਾਰਜਕਾਲ ਇਸ ਸਾਲ ਖ਼ਤਮ ਹੋ ਰਿਹਾ ਸੀ।