Friday, November 22, 2024
 

ਸੰਸਾਰ

ਕੈਨੇਡਾ 'ਚ ਅੰਤਰਰਾਸ਼ਟਰੀ 33 ਨਸ਼ਾ ਤਸਕਰ ਗ੍ਰਿਫ਼ਤਾਰ, ਪੰਜਾਬੀ ਵੀ ਧੰਦੇ ਵਿਚ ਸ਼ਾਮਲ, ਵੇਖੋ ਵੀਡੀਓ

April 21, 2021 02:59 PM

ਟੋਰਾਂਟੋ: ਕੈਨੇਡਾ ਦੇ ਸੂਬੇ ਟਰਾਂਟੋ ਵਿਚ ਪੁਲਿਸ ਨੇ ਦਰਜਨਾਂ ਪੰਜਾਬੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਕੈਨੇਡਾ ਦੀ ਯੌਰਕ ਰੀਜਨਲ ਪੁਲਿਸ ਨੇ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਪੁਲਿਸ ਅਦਾਰਿਆਂ ਦੀ ਮਦਦ ਨਾਲ ਟੋਰਾਂਟੋ ਦੇ ਨੇੜਲੇ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਅੰਤਰ-ਰਾਸ਼ਟਰੀ ਡਰੱਗ ਰੈਕੇਟ ਨੂੰ ਬੇਨਕਾਬ ਕੀਤਾ ਹੈ। ਪੁਲਿਸ ਨੇ 33 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 130 ਚਾਰਜ ਲਾਏ ਗਏ ਹਨ। ਪੁਲਿਸ ਵੱਲੋ 2.5 ਮਿਲੀਅਨ ਡਾਲਰ ਦੇ ਨਸ਼ੇ, 48 ਹਥਿਆਰ ਅਤੇ 7, 25, 000 ਤੋਂ ਵੱਧ ਨਕਦੀ ਬਰਾਮਦ ਕੀਤੀ ਗਈ ਹੈ। ਇਹ ਜਾਂਚ ਮਈ 2020 ਦੌਰਾਨ ਸ਼ੁਰੂ ਹੋਈ ਸੀ ਤੇ ਪੁਲਿਸ ਦਾ ਦਾਅਵਾ ਹੈ ਕਿ ਇਹ ਗ੍ਰੋਹ ਕੈਨੇਡਾ ਤੋਂ ਇਲਾਵਾ ਅਮਰੀਕਾ ਅਤੇ ਭਾਰਤ ਵਿਚ ਵੀ ਸਰਗਰਮ ਸਨ। ਗ੍ਰਿਫਤਾਰ ਹੋਣ ਵਾਲਿਆਂ ਵਿਚ ਜਿਆਦਾਤਰ ਓਨਟਾਰੀਉ ਦੇ ਨਾਲ ਸਬੰਧਤ ਹਨ। ਇਹ ਵੀ ਦੱਸਣਯੋਗ ਹੈ ਕਿ ਪੁਲਿਸ ਵੱਲੋ ਬੀਤੇ ਕੁੱਝ ਹਫਤਿਆਂ ਤੋ ਵੱਡੀ ਗਿਣਤੀ ਵਿਚ ਨਸ਼ੇ ਵੇਚਣ ਵਾਲੇ ਫੜੇ ਜਾ ਰਹੇ ਹਨ, ਜਿਸ ਵਿਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ।
ਇਸ ਕੇਸ ਵਿੱਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਹੈ। ਪੁਲਿਸ ਨੇ ਪ੍ਰਭਸਿਮਰਨ ਕੌਰ (25), ਰੁਪਿੰਦਰ ਸ਼ਰਮਾ (25), ਪ੍ਰਸ਼ੋਤਮ ਮੱਲ੍ਹੀ (54), ਰੁਪਿੰਦਰ ਢਿੱਲੋਂ (37), ਸਨਵੀਰ ਸਿੰਘ (25), ਹਰੀਪਾਲ ਨਾਗਰਾ (45), ਪ੍ਰਿਤਪਾਲ ਸਿੰਘ (56), ਹਰਕਿਰਨ ਸਿੰਘ (33), ਲਖਪ੍ਰੀਤ ਬਰਾੜ (29), ਸਰਬਜੀਤ ਸਿੰਘ (43), ਬਲਵਿੰਦਰ ਧਾਲੀਵਾਲ (60), ਰੁਪਿੰਦਰ ਧਾਲੀਵਾਲ (39), ਰਣਜੀਤ ਸਿੰਘ (40), ਸੁਖਮਨਪ੍ਰੀਤ ਸਿੰਘ (23), ਖਸ਼ਾਲ ਭਿੰਡਰ (36), ਪ੍ਰਭਜੀਤ ਮੁੰਡੀਆਂ (34), ਵੰਸ਼ ਅਰੋੜਾ (24), ਸਿਮਰਜਨੀਤ ਨਾਰੰਗ (28), ਗਗਨਜੀਤ ਗਿੱਲ (28), ਹਰਜਿੰਦਰ ਝੱਜ (28), ਸੁਖਜੀਤ ਧਾਲੀਵਾਲ (47), ਹਰਜੋਤ ਸਿੰਘ(31), ਸੁਖਜੀਤ ਧੁੱਗਾ (35), ਹਾਸ਼ਿਮ ਸਈਅਦ (30), ਅਤੇ ਇਮਰਾਨ ਖਾਨ (33) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪਹਿਲਾਂ ਤੋਂ ਹੀ ਭਗੋੜੇ ਗੁਰਬਿੰਦਰ ਸੂਚ ਦੇ ਗ੍ਰਿਫਤਾਰੀ ਵਾਰੰਟ ਜਾਰੀ ਹੋਏ ਹਨ। 8 ਅਪ੍ਰੈਲ ਨੂੰ ਉਨਟਾਰੀਓ, ਬ੍ਰਿਟਿਸ਼ ਕੋਲੰਬੀਆ ਤੇ ਕੈਲੀਫੋਰਨੀਆ ਵਿਖੇ 50 ਥਾਵਾਂ `ਤੇ ਛਾਪੇਮਾਰੀ ਕੀਤੀ ਗਈ ਸੀ ਤੇ ਕੁਝ ਪਰਿਵਾਰਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ।

 

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe