Friday, November 22, 2024
 

ਪੰਜਾਬ

ਧੀ ਨੇ ਵਿਆਹ ਤੋਂ ਦੋ ਮਹੀਨੇ ਬਾਅਦ ਕੀਤੀ ਖ਼ੁਦਕੁਸ਼ੀ

April 21, 2021 08:28 PM

ਬਟਾਲਾ (ਏਜੰਸੀਆਂ) : ਬਟਾਲਾ ਵਿਖੇ ਇਕ ਨਵ-ਵਿਆਹੀ ਕੁੜੀ ਵਲੋਂ ਆਤਮਹੱਤਿਆ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਦਾ ਮਹਿਜ਼ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਸੁਹਰੇ ਪਰਿਵਾਰ ਨੇ ਵਿਆਹ ਤੋਂ ਕੁਝ ਦਿਨ ਬਾਅਦ ਹੀ ਕੁੜੀ ਨੂੰ ਵਾਪਸ ਪੇਕੇ ਭੇਜ ਦਿੱਤਾ ਅਤੇ ਇਸੇ ਦੇ ਚੱਲਦੇ ਬੀਤੀ ਰਾਤ ਕੁੜੀ ਵਲੋਂ ਆਪਣੇ ਪੇਕੇ ਘਰ ਪੱਖੇ ਨਾਲ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਤਫਤੀਸ਼ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੇ ਅਲੀਵਾਲ ਰੋਡ ਵਿਖੇ ਰਹਿਣ ਵਾਲੀ ਗਗਨਦੀਪ ਕੌਰ ਵਲੋਂ ਬੀਤੀ ਰਾਤ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਗਈ। ਮ੍ਰਿਤਕ ਦੇ ਰਿਸ਼ਤੇਦਾਰ ਮੁਤਾਬਿਕ ਗਗਨਦੀਪ ਕੌਰ ਦਾ ਦੋ ਮਹੀਨੇ ਪਹਿਲਾਂ ਵਿਆਹ ਹੋਇਆ ਸੀ ਅਤੇ ਗਗਨਦੀਪ ਕੌਰ ਵਿਆਹ ਤੋਂ ਕਰੀਬ 10 ਦਿਨ ਹੀ ਆਪਣੇ ਸੁਹਰੇ ਘਰ ਰਹੀ ਜਦਕਿ ਕੁੱਝ ਅਣਬਣ ਹੋਣ ਦੇ ਚੱਲਦੇ ਗਗਨਦੀਪ ਉਦੋਂ ਤੋਂ ਆਪਣੇ ਪੇਕੇ ਹੀ ਰਹਿ ਰਹੀ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਦੇਰ ਰਾਤ ਘਰ ਵਿਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਘਰ ’ਚ ਮਾਂ ਧੀ ਹੀ ਰਹਿ ਰਹੀਆਂ ਸਨ ਜਦਕਿ ਘਟਨਾ ਤੋਂ ਬਾਅਦ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe