ਪੈਰਿਸ : ਕੋਰੋਨਾ ਸਬੰਧੀ ਸਰਕਾਰ ਦੇ ਇਕ ਬੁਲਾਰੇ ਗੇਬ੍ਰਿਯਲ ਅਟਾਲ ਨੇ ਆਖਿਆ ਕਿ ਭਾਰਤ ਤੋਂ ਫਰਾਂਸ ਆਉਣ ਵਾਲੇ ਯਾਤਰੀਆਂ ਨੂੰ 10 ਦਿਨਾਂ ਲਈ ਕੁਆਰੰਟਾਈਨ ਕੀਤਾ ਜਾਵੇਗਾ। ਉਨ੍ਹਾਂ ਅੱਗੇ ਆਖਿਆ ਕਿ ਭਾਰਤੀ ਦੀ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਜਿਥੇ ਤੇਜ਼ੀ ਨਾਲ ਮਰੀਜ਼ ਵਧ ਰਹੇ ਹਨ। ਇਹ ਫੈਸਲਾ ਪੈਰਿਸ ਵੱਲੋਂ ਬ੍ਰਾਜ਼ੀਲ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਬੈਨ ਲਾਉਣ ਦੇ ਐਲਾਨ ਤੋਂ ਕੁਝ ਦਿਨਾਂ ਬਾਅਦ ਆਇਆ ਹੈ ਤਾਂ ਜੋ ਪੀ-1 ਕੋਰੋਨਾਵਾਇਰਸ ਸਟ੍ਰੇਨ ਨੂੰ ਰੋਕਿਆ ਜਾ ਸਕੇ। ਅਰਜਨਟੀਨਾ, ਚਿਲੀ ਅਤੇ ਦੱਖਣੀ ਅਫਰੀਕਾ ਦੇ ਯਾਤਰੀਆਂ ਲਈ ਲਾਜ਼ਮੀ ਕੁਆਰੰਟਾਈਨ ਰਹਿਣ ਦਾ ਹੁਕਮ ਦਿੱਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਵਿਚ ਵਧ ਰਹੇ ਕੋਰੋਨਾ ਨੂੰ ਦੇਖਦੇ ਹੋਏ ਯੂ. ਕੇ. ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਦੀ ਆਪਣੇ ਮੁਲਕ ਵਿਚ ਦਾਖਲ ਹੋਣ 'ਤੇ ਬੈਨ ਲਾ ਦਿੱਤਾ ਸੀ ਅਤੇ ਨਾਲ ਹੀ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਨੇ ਵੀ ਕੋਰੋਨਾ ਦਾ ਕਹਿਰ ਵੱਧਦੇ ਦੇਖ ਭਾਰਤੀਆਂ ਲਈ 2 ਹਫਤੇ ਲਈ ਆਪਣੀਆਂ ਸਰਹੱਦਾਂ ਅਤੇ ਹਵਾਈ ਖੇਤਰ ਬੰਦ ਕਰ ਦਿੱਤੇ ਸਨ। ਉਥੇ ਹੀ ਭਾਰਤ ਵਿਚ ਹੁਣ ਤੱਕ ਕੋਰੋਨਾ ਦੇ 15, 731, 566 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 183, 088 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 13, 312, 271 ਲੋਕ ਸਿਹਤਯਾਬ ਹੋ ਚੁੱਕੇ ਹਨ।