Friday, November 22, 2024
 

ਚੰਡੀਗੜ੍ਹ / ਮੋਹਾਲੀ

ਵਿਸ਼ਵ ਕਿਤਾਬ ਦਿਵਸ: ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਵੱਲੋਂ ਤਸਵੀਰਾਂ ਰਾਹੀਂ ਕਿਤਾਬਾਂ ਦੀ ਮਹੱਤਤਾ ਨੂੰ ਪੇਸ਼ ਕਰਦੀ ਕਿਤਾਬ ਦੀ ਘੁੰਢ ਚੁੱਕਾਈ

April 24, 2021 12:53 PM
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਵਿਲੀਅਮ ਸ਼ੈਕਸਪੀਅਰ ਦੀ ਬਰਸੀ ਮੌਕੇ ਕਿਤਾਬਾਂ ਪੜਨ ਅਤੇ ਪ੍ਰਕਾਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਮਨੁੱਖੀ ਜੀਵਨ ਵਿਚ ਕਿਤਾਬਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਮਨੁੱਖ ਨੂੰ ਕਿਤਾਬਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗਿਆਨ ਦੇ ਸਰੋਤ ਹਨ ਜੋ ਮਨੁੱਖਾਂ ਨੂੰ ਦਿਲਚਸਪੀ ਵਾਲੇ ਵਿਸਅਿਾਂ ਬਾਰੇ ਜਾਣਕਾਰੀ, ਨਵੇਂ ਸਬਦਾਂ ਨੂੰ ਯਾਦ ਰੱਖਣ ਅਤੇ ਸਬਦਾਵਲੀ ਦਾ ਵਿਸਤਾਰ ਕਰਨ ਦੇ ਯੋਗ ਬਣਾਉਂਦੀਆਂ ਹਨ। ਉਹਨਾਂ ਅੱਗੇ ਕਿਹਾ ਕਿ ਇਨਾਂ ਲਾਭਾਂ ਤੋਂ ਇਲਾਵਾ, ਕਿਤਾਬਾਂ ਸਾਨੂੰ ਲਿਖਣ ਦੇ ਨਵੇਂ ਹੁਨਰ ਸਿਖਾਉਂਦੀਆਂ ਹਨ। ਇਸ ਤੋਂ ਇਲਾਵਾ ਦਿਮਾਗ ਨੂੰ ਸਕਾਰਾਤਮਕ ਤੌਰ ‘ਤੇ ਕਾਰਜਸ਼ੀਲ ਰੱਖਣ ਦੇ ਨਾਲ ਨਾਲ ਭਾਸ਼ਾਵਾਂ ਬਾਰੇ ਤਾਜ਼ਾ ਜਾਣਕਾਰੀ ਦਿੰਦੀਆਂ ਹਨ ਅਤੇ ਕਲਪਨਾ ਤੇ ਗਿਆਨ ਨੂੰ ਵਧਾਉਂਦੀਆਂ ਹਨ।
ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ, “ਇਸ ਲਈ ਸਾਨੂੰ ਨੌਜਵਾਨ ਪੀੜੀ ਨੂੰ ਵੱਖ-ਵੱਖ ਵਿਸਅਿਾਂ ‘ਤੇ ਗਿਆਨ ਹਾਸਲ ਕਰਨ ਦੇ ਯੋਗ ਬਣਾ ਕੇ ਕਿਤਾਬਾਂ ਪੜਨ ਲਈ ਉਤਸ਼ਾਹਤ ਕਰਨਾ ਚਾਹੀਦਾ ਹੈ। ਹਾਲਾਂਕਿ, ਅਸੀਂ ਵਿਸ਼ਵ ਕਿਤਾਬ ਦਿਵਸ ਨੂੰ ਆਪਣੇ ਵਿਦਿਅਕ ਅਦਾਰਿਆਂ ਵਿੱਚ ਮਨਾਉਂਦੇ ਹਾਂ ਪਰ ਕੋਵਿਡ-19 ਨੂੰ ਵੇਖਦਿਆਂ ਮੈਂ ਇਸ ਮਹੱਤਵਪੂਰਨ ਦਿਵਸ ਮੌਕੇ ਪੰਜਾਬ ਦੇ ਵਕੀਲ ਅਤੇ ਲੇਖਕ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਕਿਤਾਬ ‘ਬੁੱਕ ਇਜ਼ ਲਾਈਫ ਕੰਪੇਨਅਨ ਆਫ਼ ਵਿਸ਼ਡਮ‘ ਦੀ ਘੁੰਢ ਚੁੱਕਾਈ ਕਰਦਾ ਹਾਂ ਜੋ ਵਿਸ਼ੇਸ਼ ਤੌਰ ‘ਤੇ ਤਸਵੀਰਾਂ ਰਾਹੀਂ ਵਿਸ਼ਵ ਕਿਤਾਬ ਦਿਵਸ ਦੀ ਮਹੱਤਤਾ ਨੂੰ ਉਜਾਗਰ ਕਰਦੀ ਹੈ। 
ਮੰਤਰੀ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਜਿਵੇਂ ਵਟਸਐਪ, ਫੇਸਬੁੱਕ, ਟਵਿੱਟਰ ਆਦਿ ਦੇ ਬਾਵਜੂਦ, ਕਿਤਾਬਾਂ ਗਿਆਨ ਦੇ ਮਹੱਤਵਪੂਰਣ ਸਰੋਤ ਹਨ ਜੋ ਵਧੇਰੇ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਸੋਚਣ ਦੇ ਯੋਗ ਬਣਾਉਂਦੀਆਂ ਹਨ ਜਿਸ ਨਾਲ ਮਨੁੱਖ ਮਹੱਤਵਪੂਰਨ ਫੈਸਲੇ ਲੈਣ ਦੇ ਯੋਗ ਬਣਦੇ ਹਨ। ਉਹਨਾਂ ਅੱਗੇ ਕਿਹਾ ਕਿ ਕਿਤਾਬਾਂ ਪੜਨ ਨਾਲ ਚੰਗੇ ਅਤੇ ਨਿਮਰ ਜੀਵਨ ਦੀ ਕਦਰਾਂ ਕੀਮਤਾਂ ਅਤੇ ਨੈਤਿਕਤਾ ਅਪਣਾਉਣ ਦੀ ਸੂਝ ਮਿਲਦੀ ਹੈ ਕਿਉਂਕਿ ਕਿਤਾਬਾਂ ਸਾਰਥਕ ਵਿਚਾਰ ਪੈਦਾ ਕਰਦੀਆਂ ਹਨ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੌਰਾਨ, ਕਿਤਾਬਾਂ ਲਾਕਡਾਊਨ ਵਿੱਚ ਕਿਸੇ ਵੀ ਮਨੁੱਖ ਦਾ ਸਰਬੋਤਮ ਸਾਥੀ ਬਣ ਸਕਦੀਆਂ ਹਨ।
ਇਸ ਮੌਕੇ ਉਚੇਰੀ ਸਿੱਖਿਆ ਮੰਤਰੀ ਦੇ ਓਐਸਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਸਮੇਤ ਕਈ ਹੋਰ ਪਤਵੰਤੇ ਵੀ ਮੌਜੂਦ ਸਨ। 
 

Have something to say? Post your comment

Subscribe