Friday, November 22, 2024
 

ਚੰਡੀਗੜ੍ਹ / ਮੋਹਾਲੀ

ਸਟੀਲ ਉਦਯੋਗਾਂ ਵਿੱਚ ਆਕਸੀਜਨ ਦੀ ਵਰਤੋਂ ਵਾਲੇ ਕੰਮਾਂ 'ਤੇ ਲੱਗੇਗੀ ਰੋਕ : ਅਰੋੜਾ

April 25, 2021 07:29 AM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਸਟੀਲ ਉਦਯੋਗ ਵਿੱਚ  ਕੁਝ ਅਜਿਹੀਆਂ ਪ੍ਰਕਿਰਿਆਵਾਂ ਹਨ ਜਿੱਥੇ ਆਕਸੀਜਨ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਉਹਨਾਂ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਰਾਜ ਵਿੱਚ ਸਟੀਲ ਉਦਯੋਗ ਦੇ ਕੰਮਕਾਜ ਨੂੰ ਬੰਦ ਕਰਨ ਦਾ ਕੋਈ ਨਿਰਦੇਸ਼ ਨਹੀਂ ਹੈ। 

 
ਐਮਰਜੈਂਸੀ ਸਿਹਤ ਸਥਿਤੀ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੋਵਿਡ ਦੇ ਮਰੀਜਾਂ ਲਈ ਮੈਡੀਕਲ ਗ੍ਰੇਡ ਆਕਸੀਜਨ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਸੰਕਟਕਾਲੀ ਕਦਮ ਚੁੱਕੇ ਗਏ ਹਨ।
 
ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਸੂਬਾ ਪੱਧਰ ‘ਤੇ ਇਕ ਕੋਵਿਡ-ਆਕਸੀਜਨ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਆਕਸੀਜਨ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਆਵਾਜਾਈ ਲਈ ਗ੍ਰੀਨ ਕੋਰੀਡੋਰ ਦੀ ਸਹੂਲਤ ਦਿੱਤੀ ਜਾ ਰਹੀ ਹੈ। 
 

Have something to say? Post your comment

Subscribe