Friday, November 22, 2024
 

ਪੰਜਾਬ

ਸੂਬੇ ਵਿੱਚ 688713 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

April 25, 2021 07:33 AM
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 15ਵੇਂ ਦਿਨ 688713 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 688409  ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 304 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 688409 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 129933 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 192084 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 149894 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 93453 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।
 
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 84202 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 38843 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 15ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  7801538 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।  
 

Have something to say? Post your comment

 
 
 
 
 
Subscribe