Friday, November 22, 2024
 

ਪੰਜਾਬ

ਮਾਰਕਫੈੱਡ ਵਲੋਂ ਬਾਰਦਾਨੇ ਦੀ ਵੰਡ ਵਿੱਚ ਬੇਨਿਯਮੀਆਂ ਕਰਨ ਦੇ ਮਾਮਲੇ ਵਿੱਚ ਏ.ਐਫ.ਓ. ਮੁਅੱਤਲ

April 25, 2021 07:37 AM

ਗੋਨਿਆਣਾ (ਸੱਚੀ ਕਲਮ ਬਿਊਰੋ): ਮੌਜੂਦਾ ਸਮੇਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਬਾਰਦਾਨੇ (ਬੋਰੀਆਂ) ਦੀ ਵੰਡ ਵਿੱਚ ਕੀਤੀਆਂ ਬੇਨਿਯਮੀਆਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਮਾਰਕਫੱੈਡ ਦੇ ਮੈਨੇਜਿੰਗ ਡਾਇਰੈਕਟਰ ਨੇ ਅੱਜ ਗੋਨਿਆਣਾ ਸ਼ਾਖਾ ਦਫ਼ਤਰ ਦੇ ਏ.ਐਫ.ਓ.  ਹਰਸਿਮਰਨਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

 
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰੁਨ ਰੂਜਮ ਨੇ ਦੱਸਿਆ ਕਿ ਬਾਰਦਾਨੇ ਦੀ ਵੰਡ ਵਿੱਚ ਹੋਈਆਂ ਬੇਨਿਯਮੀਆਂ ਵਿੱਚ ਸ਼ਾਮਲ ਹੋਣ ਸਬੰਧੀ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਅਧਾਰ ‘ਤੇ ਏ.ਐਫ.ਓ. ਹਰਸਿਮਰਨਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
 
ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਿਭਾਗ ਵਲੋਂ ਕਿਸੇ ਵੀ ਜਨਤਕ ਕੰਮ ਵਿੱਚ ਕੋਈ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
 
 ਇਸ ਦੌਰਾਨ ਸ੍ਰੀ ਸੁਖਦੀਪ ਸਿੰਘ, ਐਸ.ਬੀ.ਓ, ਸ਼ਾਖਾ ਦਫਤਰ  ਸ੍ਰੀ ਚਮਕੌਰ ਸਾਹਿਬ ਜਿਲਾ ਰੂਪਨਗਰ ਦਾ ਤਬਾਦਲਾ ਕਰਕੇ ਸ਼ਾਖਾ ਦਫਤਰ ਗੋਨਿਆਣਾ ਵਿਖੇ ਤਾਇਨਾਤ ਕੀਤਾ ਗਿਆ ਹੈ। ਜਦਕਿ ਸ੍ਰੀ ਚਮਕੌਰ ਸਾਹਿਬ, ਬ੍ਰਾਂਚ ਦਫਤਰ ਦੇ ਐਫ.ਓ (ਜੀ) ਸ੍ਰੀ ਹਰਭਜਨ ਸਿੰਘ ਹੁਣ ਸ਼ਾਖਾ ਦਫ਼ਤਰ ਸ੍ਰੀ ਚਮਕੌਰ ਸਾਹਿਬ ਦੇ  ਇੰਚਾਰਜ ਵਜੋਂ ਕੰਮ ਕਰਨਗੇ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe