ਵੈਲਿੰਗਟਨ : ਨਿਊਜ਼ੀਲੈਂਡ ਵਿਚ ਕੋਰੋਨਾ ਵਿਰੁੱਧ ਜੰਗ ਵਿਚ ਟੀਕਾਕਰਨ ਦਾ ਆਪਣਾ ਟੀਚਾ ਪੂਰਾ ਕਰ ਹੀ ਲਿਆ ਹੈ। ਇਥੇ ਐਤਵਾਰ ਨੂੰ ਕੋਵਿਡ-19 ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੇ ਵਾਇਰਲ ਬਿਮਾਰੀ ਦੇ 20 ਮਿਲੀਅਨ ਟੈਸਟ ਪੂਰੇ ਕੀਤੇ ਹਨ। ਸਿਹਤ ਮੰਤਰਾਲੇ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਐਤਵਾਰ ਨੂੰ ਸਰਹੱਦ ਜਾਂ ਕਮਿਊਨਿਟੀ ਵਿਚ ਕੋਵਿਡ-19 ਦਾ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ।
ਮੰਤਰਾਲੇ ਦੇ ਅਨੁਸਾਰ, ਸਰਹੱਦ ’ਤੇ ਪਾਏ ਕੋਵਿਡ-19 ਦੇ ਨਵੇਂ ਕੇਸਾਂ ਦੀ ਸੱਤ ਦਿਨਾਂ ਦੀ ਰੋਲਿੰਗ ਔਸਤ ਇੱਕ ਸੀ। ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਦੇਸ਼ ਵਿਚ ਕੋਵਿਡ-19 ਦੇ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 33 ਸੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਗਿਣਤੀ 2, 245 ਤੱਕ ਪਹੁੰਚ ਗਈ। ਨਿਊਜ਼ੀਲੈਂਡ ਨੇ ਹੁਣ ਕੋਵਿਡ-19 ਲਈ 20 ਲੱਖ ਟੈਸਟ ਪੂਰੇ ਕੀਤੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਨਿਊਜ਼ੀਲੈਂਡ ਦੀਆਂ ਪ੍ਰਯੋਗਸ਼ਾਲਾਵਾਂ ਦੁਆਰਾ ਹੁਣ ਤੱਕ ਦੇ ਕੀਤੇ ਗਏ ਟੈਸਟਾਂ ਦੀ ਗਿਣਤੀ 2, 000, 842 ਤੱਕ ਪਹੁੰਚ ਗਈ ਹੈ।