ਚੰਡੀਗੜ੍ਹ : ਪੰਜਾਬ ਵਿਚ ਨਾਈਟ ਕਰਫਿਊ ਨੂੰ ਲੈ ਕੇ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਕੈਬਿਨਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਸੁਨੀਲ ਜਾਖੜ (ਪੰਜਾਬ ਕਾਂਗਰਸ ਪ੍ਰਧਾਨ) ਨੇ ਦੱਸਿਆ ਕਿ ਸੂਬੇ ਅੰਦਰ ਕਰੋਨਾ ਨੂੰ ਲੈ ਕੇ ਹੋਰ ਸਖ਼ਤੀ ਕੀਤੀ ਜਾਵੇਗੀ। ਕੋਰੋਨਾ ਕਾਰਣ ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਹੁਣ ਸ਼ਾਮ 6 ਵਜੇ ਤੱਕ ਹੀ ਦੁਕਾਨਾਂ ਖੁੱਲਣਗੀਆਂ ਜਦੋਂ ਕਿ ਪਿੰਡਾਂ ਵਿਚ ਸ਼ਾਮ 5 ਵਜੇ ਤੱਕ ਹੀ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ। ਇਸ ਦੇ ਨਾਲ ਹੀ ਪੰਜਾਬ ਵਿਚ ਵੀਕੈਂਡ ਲਾਕਡਾਊਨ ਵੀ ਲਗਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਪਹਿਲਾਂ ਸੂਬੇ ਵਿਚ ਨਾਈਟ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਸੀ, ਜੋ ਬਦਲ ਕੇ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਹੋ ਜਾਵੇਗਾ।