Friday, November 22, 2024
 

ਪੰਜਾਬ

ਸੂਬੇ ਵਿੱਚ ਖਰੀਦ ਦੇ 17ਵੇਂ ਦਿਨ 625483 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

April 26, 2021 10:45 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 17ਵੇਂ ਦਿਨ 625483 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 624974  ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 509 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 624974 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 129579 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 151875 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 134578 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 108304 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 61557 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 39081 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ 17ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  9043304 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। 

 

Have something to say? Post your comment

 
 
 
 
 
Subscribe