ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿਚ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ। ਉਨ੍ਹਾਂ ਕੁੰਵਰ ਵਿਜੇ ਪ੍ਰਤਾਪ ਦੇ ਕੇਸ ਨੂੰ ਲੈ ਕੇ ਅਸਤੀਫਾ ਦੇ ਦਿੱਤਾ ਹੈ। ਜਦੋਂ ਕਿ ਮੁੱਖ ਮੰਤਰੀ ਨੇ ਅਸਤੀਫਾ ਨਕਾਰਦੇ ਹੋਏ ਫਾੜ ਕੇ ਸੁੱਟ ਦਿੱਤੇ। ਸੂਤਰਾਂ ਮੁਤਾਬਕ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਜਾਖੜ ਅਤੇ ਸੁਖਜਿੰਦਰ ਰੰਧਾਵਾ ਵਲੋਂ ਆਪਣਾ ਇਹ ਅਸਤੀਫਾ ਸੌਂਪਿਆ ਗਿਆ ਹੈ। ਦਰਅਸਲ ਕੋਟਕਪੂਰਾ ਫਾਇਰਿੰਗ ਮਾਮਲੇ 'ਤੇ ਜਿੱਥੇ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਵਿਚਕਾਰ ਵੀ ਹੁਣ ਇਸ ਮਾਮਲੇ ਲੈ ਕੇ ਅੰਦਰੂਨੀ ਕਲੇਸ਼ ਵਧਦਾ ਦਿਖਾਈ ਦੇ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਜਿਸ 'ਚ ਬਹਿਬਲ ਕਲਾਂ ਗੋਲੀਕਾਂਡ ਮਾਮਲਾ ਅਤੇ ਬਰਗਾੜੀ ਬੇਅਦਬੀ ਮਾਮਲੇ ਲੈ ਕੇ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ 'ਚ ਜੰਮ ਕੇ ਬਹਿਸ ਹੋਈ। ਇਸ ਦਰਮਿਆਨ ਸੁਨੀਲ ਜਾਖੜ ਅਤੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕੈਪਟਨ ਨੂੰ ਆਪਣਾ ਅਸਤੀਫ਼ਾ ਤੱਕ ਦੇ ਦਿੱਤਾ।