ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 21ਵੇਂ ਦਿਨ 601423 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 599856 ਮੀਟਿ੍ਰਕ ਟਨ ਅਤੇ ਆੜ੍ਹਤੀਆਂ ਵਲੋਂ 1567 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 599856 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 84337 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 110776 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 100565 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 49959 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 41717 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 13611 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 21 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 108, 79278 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।