ਚੰਡੀਗੜ੍ਹ (ਸੱਚੀ ਕਲਮ ਬਿਊਰੋ): ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਇੱਕ ਮਹੀਨੇ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ 1 ਅਪ੍ਰੈਲ ਤੋਂ 30 ਅਪ੍ਰੈਲ 2021 ਤੱਕ ਰੱਖਿਆ ਗਿਆ ਸੀ, ਜੋ ਕੋਵਿਡ-19 ਦੇ ਮੱਦੇਨਜਰ ਵਧਾ ਕੇ ਹੁਣ 31 ਮਈ, 2021 ਤੱਕ ਕਰ ਦਿੱਤਾ ਗਿਆ ਹੈ।