Friday, November 22, 2024
 

ਪੰਜਾਬ

ਲਾਕਡਾਊਨ ਦਾ ਵਿਰੋਧ ਕਰ ਰਹੇ ਦੁਕਾਨਦਾਰ ਹਿਰਾਸਤ 'ਚ

May 04, 2021 04:11 PM

ਬਠਿੰਡਾ : ਲਾਕਡਾਊਨ ਦਾ ਵਿਰੋਧ ਕਰਦਿਆਂ ਦੁਕਾਨਦਾਰਾਂ ਵਲੋਂ ਫੌਜੀ ਚੌਕ ਵਿਖੇ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਦੁਕਾਨਦਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਸਖ਼ਤੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕਰਕੇ ਗੁੱਸਾ ਕੱਢਿਆ। ਇਸ ਪ੍ਰਦਰਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕੁਝ ਲੋਕ ਮੌਕੇ 'ਤੇ ਪਹੁੰਚੇ ਕੋਤਵਾਲੀ ਪੁਲਿਸ ਨਾਲ ਉਲਝ ਗਏ। ਪੁਲਿਸ ਨੇ ਮੌਕੇ 'ਤੇ ਹੀ 2-3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।  ਦੁਕਾਨਦਾਰਾਂ ਦਾ ਧਰਨਾ ਇਸ ਤੋਂ ਬਾਅਦ ਵੀ ਜਾਰੀ ਰਿਹਾ। ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ’ਚੋਂ 2 ਲੋਕ ਦੁਕਾਨਦਾਰ ਨਹੀਂ ਸਗੋਂ ਰਾਹਗੀਰ ਸਨ ਅਤੇ ਪੁਲਿਸ ਦੇ ਨਾਲ ਉਲਝਣ ਤੋਂ ਬਾਅਦ ਉਨ੍ਹਾਂ ਨੂੰ  ਗ੍ਰਿਫ਼ਤਾਰ ਕਰ ਲਿਆ ਗਿਆ। ਧਰਨੇ ਦੌਰਾਨ ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ ਸਾਲ ਲਗਾਏ ਗਏ ਲਾਕਡਾਊਨ ਦੇ ਨੁਕਸਾਨ ਦੀ ਪੂਰਤੀ ਅਜੇ ਤੱਕ ਨਹੀ ਹੋਈ ਅਤੇ ਹੁਣ ਸਰਕਾਰ ਨੇ ਫ਼ਿਰ ਤੋਂ ਲਾਕਡਾਊਨ ਲਗਾ ਦਿੱਤਾ ਹੈ, ਜਿਸ ਨਾਲ ਹਰ ਰੋਜ਼ ਕਮਾ ਕੇ ਖਾਣ ਵਾਲੇ ਆਮ ਆਦਮੀ ਨੂੰ ਭਾਰੀ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਲੋਕਾਂ ਨੂੰ ਕੋਈ ਸੁਵਿਧਾ ਨਹੀਂ ਦਿੱਤੀ ਜਾਂਦੀ। ਹਰ ਪਰਿਵਾਰ ਨੂੰ ਬੈਂਕ ਦੀ ਕਿਸ਼ਤਾਂ, ਬੱਚਿਆਂ ਦੀ ਫੀਸ, ਵਾਹਨ ਦੀਆਂ ਕਿਸ਼ਤਾਂ, ਬਿਜਲੀ ਦੇ ਬਿੱਲ ਆਦਿ ਵੀ ਅਦਾ ਕਰਨੇ ਹੀ ਪੈਂਦੇ ਹਨ ਜਦਕਿ ਕਮਾਈਆਂ ਬੰਦ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲਾਕਡਾਊਨ ਲਗਾਉਣ ਦੀ ਬਜਾਏ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇ ਤਾਂ ਜੋ ਇਸ ਮਹਾਮਾਰੀ ਦਾ ਤੋਂ ਬਚਿਆ ਜਾ ਸਕੇ।  

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe