ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਵਧਣ ਕਰਕੇ ਦੇਸ਼ ਦੇ ਹਾਲਾਤ ਬਹੁਤ ਜ਼ਿਆਦਾ ਵਿਗੜ ਗਏ ਹਨ। ਕੋਰੋਨਾ ਦੇ ਕਹਿਰ ਵਿੱਚ ਵਿਚਾਲੇ ਮੋਦੀ ਸਰਕਾਰ ਲਗਾਤਾਰ ਨਿਸ਼ਾਨੇ 'ਤੇ ਹੈ। ਦੇਸ਼ ਵਿਚ ਆਕਸੀਜਨ ਦੀ ਕਮੀ ਲਗਾਤਾਰ ਵੱਧ ਰਹੀ ਹੈ ਅਤੇ ਇਸ ਨਾਲ ਰੋਜ਼ਾਨਾ ਲੋਕਾਂ ਦੀ ਮੌਤ ਦੀ ਖ਼ਬਰ ਮਿਲ ਰਹੀ ਹੈ। ਅਜਿਹੇ ਵਿੱਚ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦੇ ਚਲਦੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੋਰੋਨਾ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਜਦੋਂ ਦੇਸ਼ ਦੇ ਲੋਕ ਆਕਸੀਜਨ, ਵੈੱਕਸੀਨ, ਹਸਪਤਾਲ 'ਚ ਬੈੱਡਾਂ ਤੇ ਦਵਾਈਆਂ ਦੀ ਘਾਟ ਨਾਲ ਜੂਝ ਰਹੇ ਹਨ, ਤਾਂ ਸਰਕਾਰ 13000 ਕਰੋੜ ਨਾਲ ਪ੍ਰਧਾਨ ਮੰਤਰੀ ਦਾ ਨਵਾਂ ਘਰ ਬਣਵਾਉਣ ਦੀ ਬਜਾਏ ਸਰਕਾਰ ਸਾਰੇ ਸਾਧਨ ਲੋਕਾਂ ਦੀ ਜਾਨ ਬਚਾਉਣ ਲਈ ਵਰਤੇ ਤਾਂ ਸਹੀ ਹੋਏਗਾ। ਇਸ ਤਰ੍ਹਾਂ ਦੇ ਖਰਚਿਆਂ ਤੋਂ ਜਨਤਾ ਨੂੰ ਸੁਨੇਹਾ ਜਾਂਦਾ ਹੈ ਕਿ ਸਰਕਾਰ ਦੀਆਂ ਤਰਜੀਹਾਂ ਕਿਸੇ ਹੋਰ ਦਿਸ਼ਾ ਵਿੱਚ ਹਨ, ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 357, 229 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 3449 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। 3 ਮਈ ਤੱਕ ਦੇਸ਼ ਭਰ ਵਿਚ 15 ਕਰੋੜ 89 ਲੱਖ 32 ਹਜ਼ਾਰ 921 ਕੋਰੋਨਾ ਖੁਰਾਕ ਦਿੱਤੀ ਜਾ ਚੁੱਕੀ ਹੈ।