Saturday, April 05, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

ਮਨੋਰੰਜਨ

ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਸਸਪੈਂਡ

May 04, 2021 06:50 PM

ਕੰਗਨਾ ਵਲੋਂ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਚੁੱਕਿਆ ਗਿਆ ਕਦਮ

ਮੁੰਬਈ: ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦਾ ਟਵਿਟਰ ਅਕਾਊਂਟ ਮੰਗਲਵਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਟਵਿਟਰ ਵਲੋਂ ਇਹ ਕਦਮ ਕੰਗਨਾ ਵਲੋਂ ਟਵਿਟਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਚੁੱਕਿਆ ਗਿਆ ਹੈ। ਦਰਅਸਲ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕੰਗਨਾ ਰਣੌਤ ਲਗਾਤਾਰ ਵਿਵਾਦਤ ਟਵੀਟ ਕਰ ਰਹੀ ਸੀ। ਉਹਨਾਂ ਨੇ ਅਪਣੀ ਟਵੀਟ ਵਿਚ ਇਤਰਾਜ਼ੋਗ ਸ਼ਬਦਾਂ ਦੀ ਵਰਤੋਂ ਵੀ ਕੀਤੀ ਸੀ।

ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਟਵਿਟਰ ਨੇ ਕੰਗਨਾ ਦਾ ਅਕਾਊਂਟ ਇਹਨਾਂ ਵਿਵਾਦਤ ਟਵੀਟਸ ਦੇ ਚਲਦਿਆਂ ਹੀ ਸਸਪੈਂਡ ਕੀਤਾ ਹੈ।
ਉਹਨਾਂ ਦਾ ਇਕ ਅਜਿਹਾ ਟਵੀਟ ਵੀ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘2000 ਦੇ ਸ਼ੁਰੂਆਤੀ ਸਾਲਾਂ ਦੀ ਤਰ੍ਹਾਂ’ ‘ਵਿਰਾਟ ਰੂਪ ਲੈ ਕੇ’ ਮਮਤਾ ਬੈਨਰਜੀ ਨੂੰ ‘ਕਾਬੂ’ ਕਰਨ ਲਈ ਕਹਿ ਰਹੀ ਸੀ। ਉਹਨਾਂ ਦੇ ਅਜਿਹੇ ਟਵੀਟਸ ਤੋਂ ਬਾਅਦ ਉਹਨਾਂ ਦੇ ਅਕਾਊਂਟ ਖਿਲਾਫ਼ ਐਕਸ਼ਨ ਲੈਣ ਦੀ ਮੰਗ ਕੀਤੀ ਜਾ ਰਹੀ ਸੀ।

ਦੱਸ ਦਈਏ ਕਿ ਟਵਿਟਰ ’ਤੇ ਲਗਾਤਾਰ ਐਕਟਿਵ ਰਹਿਣ ਵਾਲੀ ਕੰਗਨਾ ਨੂੰ ਹੁਣ ਜਦੋਂ ਟਵਿਟਰ ’ਤੇ ਸਰਚ ਕਰਕੇ ਦੇਖਿਆ ਜਾਵੇ ਤਾਂ ਸਾਹਮਣੇ ਆ ਰਿਹਾ ਹੈ ਕਿ ਅਕਾਊਂਟ @ KanganaTeam ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੌਰਾਨ ਟਵਿਟਰ ’ਤੇ #KanganaRanaut  ਟਰੈਂਡ ਕਰ ਰਿਹਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

 
 
 
 
Subscribe