ਔਟਵਾ : ਲਗਾਤਾਰ ਵਧ ਰਹੀ ਕੋਰੋਨਾ ਵਾਇਰਸ ਮਹਾਮਾਰੀ ਦੇ ਵਿਚ ਕੈਨੇਡਾ ਨੇ 12 ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਵੈਕਸੀਨ ਦੇਣ ਦੀ ਆਗਿਆ ਦੇ ਦਿੱਤੀ ਹੈ। ਕੈਨੇਡਾ ਵਿਚ ਇਸ ਉਮਰ ਦੇ ਬੱਚਿਆਂ ਨੂੰ ਫਾਈਜ਼ਰ-ਬਾਇਓਟੈਕ ਦੀ ਕੋਰੋਨਾ ਵਾਇਰਸ ਵੈਕਸੀਨ ਦਿੱਤੀ ਜਾਵੇਗੀ।
ਕੈਨੇਡਾ ਦੀ ਮੁੱਖ ਸਿਹਤ ਸਲਾਹਕਾਰ ਸੁਪ੍ਰਿਆ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਵਿਗਿਆਨ ਅਧਿਐਨ ਤੋਂ ਪਤਾ ਚਲਿਆ ਕਿ 12 ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੇ ਲਈ ਫਾਈਜ਼ਰ-ਬਾਇਓਟੈਕ ਦੀ ਕੋਰੋਨਾ ਵਾਇਰਸ ਵੈਕਸੀਨ ਸੁਰੱਖਿਅਤ ਅਤੇ ਪ੍ਰਭਾਵੀ ਹੈ, ਇਸ ਲਈ ਸਿਹਤ ਵਿਭਾਗ ਨੇ ਬੱਚਿਆਂ ਨੂੰ ਵੈਕਸੀਨ ਦੇਣ ਦਾ ਫੈਸਲਾ ਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਦੁਨੀਆ ਵਿਚ ਕੈਨੇਡਾ ਅਜਿਹਾ ਪਹਿਲਾ ਦੇਸ਼ ਹੋਵੇਗਾ, ਜਿੱਥੇ 12 ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਫਾਈਜ਼ਰ ਵੈਕਸੀਨ ਦੀ ਦੋਵੇਂ ਡੋਜ਼ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿਚ ਹੀ ਕੈਨੇਡਾ ਸਰਕਾਰ ਨੇ 16 ਸਾਲ ਅਤੇ ਉਸ ਤੋਂ ਉਪਰ ਦੀ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਆਗਿਆ ਦਿੱਤੀ ਸੀ। ਕੈਨੇਡਾ ਸਰਕਾਰ ਨੇ ਇਹ ਫੈਸਲਾ 12 ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ’ਤੇ ਕੀਤੇ ਗਏ ਤੀਜੇ ਪੜਾਅ ਦੇ ਕਲੀਨਿਕ ਟਰਾਇਲ ਤੋਂ ਬਾਅਦ ਲਿਆ ਹੈ। ਇਸ ਟਰਾਇਲ ਦੌਰਾਨ ਅਮਰੀਕਾ ਵਿਚ 12 ਤੋਂ 15 ਸਾਲ ਤੱਕ ਦੀ ਉਮਰ ਦੇ 2260 ਬੱਚਿਆਂ ’ਤੇ ਵੈਕਸੀਨ ਦਾ ਅਧਿਐਨ ਕੀਤਾ ਗਿਆ ਸੀ।