Friday, November 22, 2024
 

ਆਸਟ੍ਰੇਲੀਆ

ਆਸਟ੍ਰੇਲੀਆ : ਵਿਦੇਸ ਮੰਤਰੀ ਨੇ ਅਫ਼ਗਾਨ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

May 10, 2021 04:57 PM

ਸਿਡਨੀ (ਏਜੰਸੀਆਂ) : ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮੈਰੀਜ ਪੇਨੇ ਨੇ ਸੋਮਵਾਰ ਨੂੰ ਕਾਬੁਲ ਵਿਚ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇ ਯੁੱਧ ਪੀੜਤ ਦੇਸ਼ ਤੋਂ ਸੈਨਿਕਾਂ ਦੀ ਵਾਪਸੀ ’ਤੇ ਵਿਚਾਰ ਵਟਾਂਦਰੇ ਕੀਤੇ। ਵਿਦੇਸ਼ ਮੰਤਰੀ ਪੇਨੇ ਨੇ ਇਕ ਬਿਆਨ ਵਿਚ ਕਿਹਾ ਕਿ ਅਫਗਾਨਿਸਤਾਨ ਦੀ ਰਾਜਧਾਨੀ ਵਿਚ ਹੋਈਆਂ ਬੈਠਕਾਂ ਵਿਚ ਉਹਨਾਂ ਨੇ ਆਸਟ੍ਰੇਲੀਆਈ ਸੈਨਿਕਾਂ ਦੁਆਰਾ ਕੀਤੇ ਗਏ ਕਥਿਤ ਯੁੱਧ ਅਪਰਾਧਾਂ ਨਾਲ ਨਜਿੱਠਣ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ।
  ਪੇਨੇ, ਜੋ ਕਿ ਆਸਟ੍ਰੇਲੀਆ ਦੀ ਮਹਿਲਾ ਮੰਤਰੀ ਵੀ ਹੈ, ਨੇ ਕਿਹਾ ਕਿ ਉਹਨਾਂ ਨੇ ਅਫਗਾਨਿਸਤਾਨ ਦੀ ਮਹਿਲਾ ਮਾਮਲਿਆਂ ਦੀ ਮੰਤਰੀ ਹਸੀਨਾ ਸਾਫੀ, ਦੇਸ਼ ਦੀ ਰਾਸ਼ਟਰੀ ਸੁਲ੍ਹਾ ਪ੍ਰੀਸ਼ਦ ਦੀ ਮੁਖੀ, ਅਬਦੁੱਲਾ ਅਬਦੁੱਲਾ ਅਤੇ ਦੇਸ਼ ਵਿਚ ਅਮਰੀਕੀ ਅਤੇ ਨਾਟੋ ਫੌਜਾਂ ਦੇ ਕਮਾਂਡਰ, ਯੂ.ਐਸ. ਜਨਰਲ ਆਸਟਿਨ ਸਕੌਟ ਮਿਲਰ ਨਾਲ ਮੁਲਾਕਾਤ ਕੀਤੀ। ਪੇਨੇ ਨੇ ਕਿਹਾ, “ਇਨ੍ਹਾਂ ਮੁਲਾਕਾਤਾਂ ਦੌਰਾਨ ਅਸੀਂ ਅਫ਼ਗਾਨ ਲੋਕਾਂ ਵੱਲੋਂ ਕੀਤੇ ਗਏ ਬਲੀਦਾਨਾਂ ਬਾਰੇ ਵਿਚਾਰ-ਵਟਾਂਦਰੇ ਕੀਤੇ ਅਤੇ ਨਾਲ ਹੀ ਉਨ੍ਹਾਂ ਅੰਤਰਰਾਸ਼ਟਰੀ ਫੌਜੀ ਬਲਾਂ ਬਾਰੇ ਜੋ ਮਾਰ ਦਿੱਤੇ ਗਏ ਸਨ ਜਾਂ ਜ਼ਖਮੀ ਕੀਤੇ ਗਏ ਸਨ, ਜਿਨ੍ਹਾਂ ਵਿਚ ਉਹ ਆਸਟ੍ਰੇਲੀਆਈ ਵੀ ਸ਼ਾਮਲ ਹਨ, ਜਿਨ੍ਹਾਂ ਨੇ ਬਲੀਦਾਨ ਦਿੱਤਾ ਸੀ। ਇਸ ਦੇ ਇਲਾਵਾ ਬਹੁਤ ਸਾਰੇ ਉਹਨਾਂ ਸੈਨਿਕਾਂ ਬਾਰੇ ਵੀ ਜੋ ਅਜੇ ਵੀ ਅਫ਼ਗਾਨਿਸਤਾਨ ਵਿਚ ਆਪਣੀਆਂ ਸੇਵਾਵਾਂ ਦੇ ਰਹੇ ਹਨ।
   ਮੰਤਰੀ ਨੇ ਕਿਹਾ ਕਿ ਦੇਸ਼ ਤੋਂ ਆਸਟ੍ਰੇਆਈ ਫੌਜਾਂ ਦੇ ਚਲੇ ਜਾਣ ਨਾਲ ਆਸਟ੍ਰੇਲੀਆ-ਅਫਗਾਨਿਸਤਾਨ ਦੇ ਰਿਸ਼ਤਿਆਂ ਦਾ ਨਵਾਂ ਅਧਿਆਏ ਸ਼ੁਰੂ ਹੋਵੇਗਾ। ਇਸ ਨਾਲ ਸਾਡੀ ਨੇੜਲੀ ਦੋਸਤੀ ਨੂੰ ਜਾਰੀ ਰੱਖਣ ਅਤੇ ਸ਼ਾਂਤੀ, ਸਥਿਰਤਾ ਤੇ ਖੁਸ਼ਹਾਲੀ ਦੀ ਸਾਡੀ ਸਾਂਝੀ ਇੱਛਾ ਦੀ ਹਮਾਇਤ ਕਰਨ ਦਾ ਵਾਅਦਾ ਪੂਰਾ ਹੋਵੇਗਾ।ਪੇਨੇ ਨੇ ਗਨੀ ਨੂੰ ਮਿਲਣ ਤੋਂ ਬਾਅਦ ਇੱਕ ਟਵੀਟ ਵਿਚ ਕਿਹਾ, “ਮੈਂ ਸਕੂਲ ਵਿਚ ਬਾਲਗ ਕੁੜੀਆਂ ‘ਤੇ ਕਾਇਰਤਾਪੂਰਣ ਅੱਤਵਾਦੀ ਹਮਲੇ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਤਾਲਿਬਾਨ ਹਮਲੇ ਵਿਚ ਆਪਣੀ ਸ਼ਮੂਲੀਅਤ ਨੂੰ ਅਸਵੀਕਾਰ ਕਰ ਰਿਹਾ ਹੈ, ਹਾਲਾਂਕਿ ਸਰਕਾਰ ਨੇ ਅੱਤਵਾਦੀ ਸਮੂਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

 

Have something to say? Post your comment

 

ਹੋਰ ਆਸਟ੍ਰੇਲੀਆ ਖ਼ਬਰਾਂ

 
 
 
 
Subscribe