Friday, November 22, 2024
 

ਰਾਸ਼ਟਰੀ

ਦੁਖਦਾਈ ਖ਼ਬਰ: ਦਿੱਲੀ ਮੋਰਚੇ ਤੋਂ ਪਰਤੇ ਚਾਰ ਕਿਸਾਨਾਂ ਦੀ ਮੌਤ

May 11, 2021 05:37 PM

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ’ਤੇ ਜਾਰੀ ਅੰਦੋਲਨ ਵਿਚ ਡਟੇ ਚਾਰ ਕਿਸਾਨਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ।

ਬਰਨਾਲਾ ਦੇ ਦੋ ਕਿਸਾਨਾਂ ਦਾ ਦੇਹਾਂਤ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਟਿਕਰੀ ਬਾਰਡਰ ’ਤੇ ਡਟੇ ਮਹਿਲ ਕਲਾਂ ਦੇ ਕਿਸਾਨ ਸੁਖਵਿੰਦਰ ਸਿੰਘ (ਇਕਾਈ ਪ੍ਰਧਾਨ) ਦਾ ਬਿਮਾਰ ਰਹਿਣ ਮਗਰੋਂ ਦੇਹਾਂਤ ਹੋ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਬਰਨਾਲਾ ਦੇ ਪਿੰਡ ਕਿਰਪਾਲ ਸਿੰਘ ਵਾਲਾ ਦੇ ਰਹਿਣ ਵਾਲੇ ਕਿਸਾਨ ਆਤਮਾ ਸਿੰਘ ਦਾ ਵੀ ਦੇਹਾਂਤ ਹੋ ਗਿਆ।ਠ
ਸਰਦੂਲਗੜ੍ਹ ਦੇ ਕਿਸਾਨ ਨਿਰਮਲ ਸਿੰਘ ਦੀ ਮੌਤ

ਟਿਕਰੀ ਬਾਰਡਰ ’ਤੇ ਜਾਰੀ ਸੰਘਰਸ਼ ਤੋਂ ਪਰਤੇ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਝੰਡਾ ਕਲਾਂ ਦੇ ਕਿਸਾਨ ਨਿਰਮਲ ਸਿੰਘ ਦੀ ਬਿਮਾਰ ਹੋਣ ਦੇ ਚਲਦਿਆਂ ਮੌਤ ਹੋ ਗਈ।

ਦੱਸ ਦਈਏ ਕਿ ਕਿਸਾਨ ਨਿਰਮਲ ਸਿੰਘ (64) ਬੀਤੇ 20 ਸਾਲਾਂ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਰਗਰਮ ਮੈਂਬਰ ਸੀ। ਖ਼ਰਾਬ ਸਿਹਤ ਦੇ ਚਲਦਿਆਂ ਉਹਨਾਂ ਨੂੰ ਮਾਨਸਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਹਨਾਂ ਦਾ ਦੇਹਾਂਤ ਹੋ ਗਿਆ।
ਮੋਰਚੇ ਤੋਂ ਪਰਤੇ ਗੁਰਦਾਸਪੁਰ ਦੇ ਕਿਸਾਨ ਦਾ ਹੋਇਆ ਦੇਹਾਂਤ

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਲਾ ਨੰਬਰ ਦੇ ਕਿਸਾਨ ਕਸ਼ਮੀਰ ਸਿੰਘ ਵੀ ਅਚਾਨਕ ਸਿਹਤ ਵਿਗੜਨ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਕਸ਼ਮੀਰ ਸਿੰਘ 20 ਅਪ੍ਰੈਲ ਨੂੰ ਗੁਰਦਾਸਪੁਰ ਤੋਂ ਜਥੇ ਨਾਲ ਦਿੱਲੀ ਮੋਰਚੇ ਵਿਚ ਹਾਜ਼ਰੀ ਭਰਨ ਗਏ ਸੀ।
ਕੁਝ ਦਿਨ ਪਹਿਲਾਂ ਮੋਰਚੇ ਵਿਚ ਹੀ ਉਹਨਾਂ ਦੀ ਸਿਹਤ ਵਿਗੜ ਗਈ ਅਤੇ ਉਹ ਪਿੰਡ ਪਰਤ ਆਏ। ਇਸ ਦੌਰਾਨ ਬੀਤੇ ਦਿਨੀਂ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ ਅਤੇ ਉਹਨਾਂ ਦਾ ਦੇਹਾਂਤ ਹੋ ਗਿਆ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe