Friday, November 22, 2024
 

ਪੰਜਾਬ

ਪਿਆਰ ਨਾ ਮਿਲਿਆ ਤਾਂ 23 ਸਾਲਾ ਨੌਜਵਾਨ ਨੇ ਦਿਤੀ ਜਾਨ

May 13, 2021 04:21 PM

ਵਲਟੋਹਾ (ਏਜੰਸੀਆਂ) : ਤਰਨਤਾਰਨ ਦੇ ਅਧੀਨ ਪੈਂਦੇ ਪਿੰਡ ਰਾਜੋਕੇ ਦੇ 23 ਸਾਲਾ ਨੌਜਵਾਨ ਵਲੋਂ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਭਜੀਤ ਸਿੰਘ ਕੁਝ ਮਹੀਨੇ ਤੋਂ ਆਪਣੇ ਮਾਮੇ ਕੋਲ ਸੂਬਾ ਕਦੀਮ ਜ਼ਿਲ੍ਹਾ ਫਿਰੋਜ਼ਪੁਰ ਰਹਿ ਰਿਹਾ ਸੀ। ਜਿੱਥੇ ਪ੍ਰਭਜੀਤ ਦੇ ਉਸ ਦੇ ਮਾਮੇ ਦੀ ਕੁੜੀ ਨਾਲ ਪ੍ਰੇਮ ਸਬੰਧ ਬਣ ਗਏ। ਜਿਸ ਤੋਂ ਬਾਅਦ ਪ੍ਰਭਜੀਤ ਆਪਣੀ ਮਾਮੇ ਦੀ ਕੁੜੀ ਨੂੰ ਲੈ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪ੍ਰਭਜੀਤ ਦੇ ਮਾਮੇ ਅਵਤਾਰ ਸਿੰਘ ਵਲੋਂ ਉਨ੍ਹਾਂ ਦੇ ਪਰਿਵਾਰ ’ਤੇ ਪਰਚਾ ਦਰਜ ਕਰਵਾ ਦਿੱਤਾ। ਜਿਸ ਕਾਰਨ ਉਨ੍ਹਾਂ ਵਲੋਂ ਪੁਲਸ ਦੇ ਡਰ ਤੋਂ ਆਪਣੇ ਘਰ ਤੋਂ ਪਾਸੇ ਆਸੇ ਰਹਿ ਰਹੇ ਸੀ। ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰਭਜੀਤ ਸਿੰਘ ਵਲੋਂ ਆਪਣੇ ਮਾਮੇ ਵਲੋਂ ਉਸ ਦੇ ਪਰਿਵਾਰ ’ਤੇ ਕਰਵਾਏ ਝੂਠੇ ਪਰਚੇ ਤੋਂ ਤੰਗ ਹੋ ਕੇ ਬੀਤੀ ਰਾਤ ਪੱਖੇ ਦੇ ਕੁੰਡੇ ਨਾਲ ਰੱਸਾ ਪਾ ਕੇ ਫਾਹ ਲੈ ਲਿਆ। ਮ੍ਰਿਤਕ ਦੇ ਪਰਿਵਾਰ ਵਲੋਂ ਆਪਣੇ ’ਤੇ ਹੋਏ ਝੂਠੇ ਪਰਚੇ ਸਬੰਧੀ ਅਤੇ ਮ੍ਰਿਤਕ ਲੜਕੇ ਵਲੋਂ ਕੀਤੀ ਖੁਦਕੁਸ਼ੀ ਸਬੰਧੀ ਲੜਕੀ ਪਰਿਵਾਰ ’ਤੇ ਕਾਰਵਾਈ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਖਾਲੜਾ ਦੇ ਐੱਸ.ਐੱਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe